ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਰਾਹੁਲ ਗਾਂਧੀ
ਚੰਡੀਗੜ੍ਹ 10 ਜਨਵਰੀ(ਵਿਸ਼ਵ ਵਾਰਤਾ) – ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਆਪਣੀ ਭਾਰਤ ਜੋੜੋ ਯਾਤਰਾ ਨੂੰ ਪੰਜਾਬ ਵਿਚ ਸ਼ੁਰੂ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਣਗੇ।ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਜਹਾਜ਼ ਰਾਹੀਂ ਅੰਮ੍ਰਿਤਸਰ ਪਹੁੰਚਣਗੇ ਤੇ 12 ਵਜੇ ਦੇ ਕਰੀਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਸ਼ਾਮ 4 ਵਜੇ ਤੱਕ ਅੰਬਾਲਾ ਵਾਪਸ ਆਉਣਗੇ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਬਾਅਦ ਉਨ੍ਹਾਂ ਦੀ ਭਾਰਤ ਜੋੜੋ ਯਾਤਰਾ ਦਿੱਲੀ-ਅੰਮ੍ਰਿਤਸਰ NH-1 ‘ਤੇ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖਲ ਹੋਵੇਗੀ। ਰਾਹੁਲ ਪਹਿਲੀ ਰਾਤ ਸਰਹਿੰਦ ਵਿਖੇ ਰੁਕਣਗੇ, ਜਿਸ ਤੋਂ ਬਾਅਦ ਅਗਲੇ ਦਿਨ ਸਵੇਰੇ ਵੇਲੇ ਰਾਹੁਲ ਗਾਂਧੀ ਪਾਵਨ ਸ਼ਹੀਦੀ ਅਸਥਾਨ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਨਗੇ ਜਿੱਥੇ ਨਤਮਸਤਕ ਹੋਣ ਤੋਂ ਬਾਅਦ ਉਹ ਸਵੇਰੇ 7 ਵਜੇ ਸਰਹਿੰਦ ਦੀ ਨਵੀਂ ਅਨਾਜ ਮੰਡੀ ਵਿਖੇ ਭਾਰਤ ਜੋੜੋ ਯਾਤਰਾ ਨਾਲ ਜੁੜ ਰਹੇ ਯਾਤਰੀਆਂ,ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਨਗੇ ,ਜਿਸ ਉਪਰੰਤ ਭਾਰਤ ਜੋੜੋ ਯਾਤਰਾ ਮੰਡੀ ਗੋਬਿੰਦਗੜ੍ਹ-ਖੰਨਾ ਵਿਖੇ ਜਾਣ ਲਈ ਰਵਾਨਾ ਹੋਵੇਗੀ।
Day 116 — #BharatJodoYatra finishes Haryana leg in Ambala now. 2mrw morning is Punjab leg. There can be no better way to begin that than with a pilgrimage to holiest Golden Temple in Amritsar. There’ll be no padyatra this afternoon so that @RahulGandhi can pay his respects there.
— Jairam Ramesh (@Jairam_Ramesh) January 10, 2023