ਸੰਗਰੂਰ ਲੋਕ ਸਭਾ ਜ਼ਿਮਨੀ ਚੋਣ
ਭਦੌੜ ਵਿੱਚ ਗੁਰਮੇਲ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ
ਪੰਜਾਬ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ ਕਈ ਅੰਦਰ ਕਰ ਦਿੱਤੇ ਅਤੇ ਕਈਆਂ ਦੀ ਤਿਆਰੀ;ਜ਼ਮਾਨਤ ਵੀ ਨਹੀਂ ਹੋਣ ਦੇਵਾਂਗੇ -ਸੀਐੱਮ ਮਾਨ
ਚੰਡੀਗੜ੍ਹ,16 ਜੂਨ(ਵਿਸ਼ਵ ਵਾਰਤਾ)- ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਦੌਰਾਨ ਅੱਜ ਸੀਐਮ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਭਦੌੜ ਤੋਂ ਸ਼ੁਰੂ ਹੋਇਆ ਸੀ । ਇੱਥੇ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਹੁਣ ਤੱਕ ਕਈਆਂ ਨੂੰ ਅੰਦਰ ਕਰ ਦਿੱਤਾ ਗਿਆ ਹੈ, ਅਤੇ ਕਈਆਂ ਦੀ ਵਾਰੀ ਹੈ । ਮਾਨ ਨੇ ਕਿਹਾ ਕਿ ਉਹ ਇੰਨੀ ਸਖ਼ਤ ਕਾਰਵਾਈ ਕਰਨਗੇ ਕਿ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ। ਮਾਨ ਨੇ ਇੱਥੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਦੀ ਜਿੱਤ ਦੀ ਅਪੀਲ ਕੀਤੀ।























