ਪੰਜਾਬ ਵਿੱਚ ਮੁੜ ਵਧੇਗਾ ਤਾਪਮਾਨ – ਕਰਨਾ ਪਵੇਗਾ ਭਿਆਨਕ ਗਰਮੀ ਦਾ ਸਾਹਮਣਾ
ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ
ਚੰਡੀਗੜ੍ਹ, 12ਜੂਨ(ਵਿਸ਼ਵ ਵਾਰਤਾ)- ਸੂਬੇ ਦੇ ਲੋਕਾਂ ਨੂੰ ਅਗਲੇ ਆਉਣ ਵਾਲੇ ਦਿਨਾਂ ਵਿੱਚ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਚਾਰ ਡਿਗਰੀ ਦਾ ਵਾਧਾ ਹੋ ਸਕਦਾ ਹੈ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਲਈ ਯੈਲੋ ਅਲਰਟ ਅਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਅੱਜ ਤਾਪਮਾਨ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੁਣ 40 ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਲੇਰਕੋਟਲਾ ਅਤੇ ਫਤਿਹਗੜ੍ਹ ਲਈ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।