ਪੰਜਾਬ ਵਿੱਚ ਰਾਤ ਦੇ ਕਰਫਿਊ ਦਾ ਬਦਲਿਆ ਸਮਾਂ
ਹੁਣ ਰਾਤ 8 ਵਜੇ ਤੋਂ ਸ਼ੁਰੂ ਹੋਵੇਗਾ ਕਰਫਿਊ

ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ ਕਿ ਹੁਣ ਰਾਜ ਵਿੱਚ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਰਾਤ ਦਾ ਕਰਫਿਊ ਰਾਤ 8ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਜਾਵੇਗਾ। ਸਰਕਾਰ ਨੇ ਬੁੱਧਵਾਰ ਨੂੰ ਮੁਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਵਿਖੇ ਮੁਕੰਮਲ ਤਾਲਾਬੰਦੀ ਦਾ ਆਦੇਸ਼ ਦਿੱਤਾ ਹੈ।ਇਸ ਤੋਂ ਇਲਾਵਾ ਸਿਨੇਮਾ, ਜਿੰਮ ਅਤੇ ਹੋਰ ਸਪੋਰਟਸ ਕੰਪਲੈਕਸ ਬੰਦ ਰਹਿਣਗੇ। ਵਿਆਹ ਸਮਾਗਮ ਤੇ ਸਸਕਾਰ ਵਿੱਚ 20 ਲੋਕਾਂ ਨੂੰ ਛੋਟ ਦਿੱਤੀ ਜਾਵੇਗੀ। ਇਸ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਸ਼ਾਮਲ ਸਨ।






















