ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਹੈ ਕੋਰੋਨਾ
ਪੜ੍ਹੋ, ਕਿੰਨੇ ਨਵੇਂ ਮਾਮਲੇ ਆਏ ਸਾਹਮਣੇ
ਚੰਡੀਗੜ੍ਹ,22ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ,ਪਰ ਪੰਜਾਬ ਵਾਸੀ ਇਸ ਮਹਾਮਾਰੀ ਤੋਂ ਪੂਰੀ ਤਰ੍ਹਾਂ ਬੇਫਿਕਰ ਹਨ। ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਨਾ ਤਾਂ ਕੋਈ ਮਾਸਕ ਪਹਿਨਦਾ ਹੈ ਅਤੇ ਨਾ ਹੀ ਕੋਈ ਆਪਣੇ ਹੱਥਾਂ ਦੀ ਸਫਾਈ ਕਰਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਕਰੋਨਾ ਦੇ ਮਾਮਲੇ ਦਿਨੋ-ਦਿਨ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚੋਂ 8087 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 411 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਲੰਧਰ ‘ਚ 1 ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਗਈ ਹੈ। ਪੰਜਾਬ ਵਿੱਚ ਨਵੇਂ ਕੇਸਾਂ ਨਾਲ, ਕਰੋਨਾ ਪਾਜ਼ੇਟਿਵ ਐਕਟਿਵ ਕੇਸਾਂ ਦਾ ਅੰਕੜਾ 1995 ਤੱਕ ਪਹੁੰਚ ਗਿਆ ਹੈ।