ਪੰਜਾਬ ਵਿੱਚ ਵੀ ਕੋਰੋਨਾ ਦਾ ਕਹਿਰ, ਅੱਜ ਰਾਤ ਤੋਂ ਲੱਗੇਗਾ ਨਾਈਟ ਕਰਫਿਊ
ਪੰਜਾਬ ਸਰਕਾਰ ਵੱਲੋਂ ਸਕੂਲ ,ਕਾਲਜ 15 ਜਨਵਰੀ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ
ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ) ਦੇਸ਼ ਵਿੱਚ ਕੋਰੋਨਾ ਇਕ ਵਾਰ ਫਿਰ ਤੋਂ ਪੈਰ ਪਸਾਰ ਰਿਹਾ ਹੈ। ਜਿਸ ਦੇ ਮੱਦੇਨਜ਼ਰ ਕਈ ਰਾਜਾਂ ਵਿੱਚ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ ਤੇ ਕਈ ਸਖ਼ਤ ਆਦੇਸ਼ ਜਾਰੀ ਗਏ ਹਨ।
ਅੱਜ ਪੰਜਾਬ ਸਰਕਾਰ ਵੱਲੋਂ ਵੀ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਪੰਜਾਬ ਵਿੱਚ ਅੱਜ ਰਾਤ ਤੋਂ ਕਰਫਿਊ ਲੱਗੇਗਾ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਇਹ ਕਰਫਿਊ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚ ਸਿੱਖਿਆ ਕੇਂਦਰ ਸਕੂਲ, ਕਾਲਜ 15 ਜਨਵਰੀ ਤੱਕ ਬੰਦ ਰਹਿਣਗੇ, ਆਨਲਾਈਨ ਮਾਧਿਅਮ ਰਾਹੀਂ ਪੜ੍ਹਾਈ ਹੋਵੇਗੀ। ਲੋਕਾਂ ਨੂੰ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਨਾ ਲਾਜ਼ਮੀ ਹੋਵੇਗਾ।
ਦਿੱਤੇ ਗਏ ਲਿੰਕ ਨੂੰ ਖੋਲ੍ਹ ਕੇ ਪੜ੍ਹੋ, ਪੰਜਾਬ ਸਰਕਾਰ ਦੁਆਰਾ ਜਾਰੀ ਹੁਕਮਾਂ ਦੀ ਕਾਪੀ