ਪੰਜਾਬ ਵਿੱਚ ਸਕੂਲਾਂ ਦਾ ਬਦਲਿਆ ਸਮਾਂ
ਕੱਲ੍ਹ ਤੋਂ ਇਸ ਸਮੇਂ ਖੁੱਲ੍ਹਣਗੇ ਸਕੂਲ
ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ)- ਕੱਲ੍ਹ 1 ਮਾਰਚ ਤੋਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ ” ਕੱਲ ਮਿਤੀ 01/03/2023 ਤੋਂ 31/03/2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।”
https://twitter.com/harjotbains/status/1630572869204967426?t=OOxuuEzphercXECYS4TuBw&s=08























