ਚੰਡੀਗੜ੍ਹ,7 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਨੌਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲਣ ਜਾ ਰਹੀ ਹੈ ਜਿਸ ਤਹਿਤ ਸਕੱਤਰ ਸਕੂਲ ਸਿੱਖਿਆ ਵੱਲੋਂ ਐਡੀਸ਼ਨਲ ਚੀਫ ਸੈਕਟਰੀ ਗ੍ਰਹਿ ਮਾਮਲੇ ਤੇ ਨਿਆਂ ਨੂੰ ਲਿਖੇ ਪੱਤਰ ਵਿਚ ਦੱਸਿਆ ਕਿ ਉਹ ਪੰਜਾਬ ਦੇ ਸਕੂਲ ਸਿਰਫ ਤਿੰਨ ਘੰਟੇ ਲਈ ਹੀ ਖੋਲ੍ਹ ਰਹੇ ਹਨ ਅਤੇ ਜੇਕਰ ਵਿਦਿਆਰਕੀ ਜ਼ਿਆਦਾ ਹੋਣਗੇ ਤਾਂ ਵਧੇਰੇ ਅਧਿਆਪਕ ਬੁਲਾ ਕੇ ਦੋ ਸ਼ਿਫਟਾਂ ਵਿਚ ਸਕੂਲ ਖੋਲੇ ਜਾ ਸਕਣਗੇ। ਪੱਤਰ ਵਿਚ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਨੂੰ ਇਕ ਬੈਂਚ ‘ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ ਤੇ ਜਿਸ ਸੈਕਸ਼ਨ ਵਿਚ 20 ਤੋਂ ਜ਼ਿਆਦਾ ਵਿਦਿਆਰਥੀ ਨਹੀਂ ਹੋਣਗੇ।
ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਸੋਸ਼ਲ ਡਿਸਟੈਂਸਿੰਗ, ਸੈਨੇਟਾਈਜ਼ਰ ਦੀ ਵਰਤੋਂ ਤੇ ਸੈਨੇਟਾਈਜ਼ੇਸ਼ਨ ਕੀਤੀ ਜਾਵੇਗੀ।























