• Latest
  • Trending
ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

16 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

20 minutes ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

33 minutes ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

49 minutes ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

1 hour ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

2 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

2 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

2 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

4 hours ago
Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

March 27, 2021
in ਖਬਰਾਂ, ਪੰਜਾਬ
ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦਾ ਹੈ ਕੋਵਿਡ ਟੀਕਾਕਰਨ

ਟੀਕਾ ਲਗਾਉਣ ਲਈ ਆਧਾਰ ਕਾਰਡ ਸਣੇ ਕੋਈ ਵੀ ਯੋਗ ਸ਼ਨਾਖ਼ਤੀ ਕਾਰਡ ਵਿਖਾਇਆ ਜਾ ਸਕਦਾ ਹੈ

ਮੁੱਖ ਸਕੱਤਰ ਵੱਲੋਂ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼; ਸੈਸ਼ਨ ਸਾਈਟਾਂ ਦੀ ਗਿਣਤੀ ਵਧਾਈ

ਮਾਸਕ ਨਾ ਪਾਉਣ `ਤੇ 90,000 ਵਿਅਕਤੀਆਂ ਨੂੰ ਕੋਵਿਡ ਟੈਸਟਿੰਗ ਲਈ ਲਿਜਾਇਆ ਗਿਆ; 18,500 ਦਾ ਕੀਤਾ ਗਿਆ ਚਲਾਨ : ਡੀ.ਜੀ.ਪੀ.

ਚੰਡੀਗੜ੍ਹ, 27 ਮਾਰਚ( ਵਿਸ਼ਵ ਵਾਰਤਾ )-ਕੋਵਿਡ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਪੰਜਾਬ ਸਰਕਾਰ ਹਫਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ।ਇਸ ਤੋਂ ਇਲਾਵਾ ਸੈਸ਼ਨ ਸਾਈਟਾਂ ਦੀ ਗਿਣਤੀ ਵੀ ਵਧਾਈ ਜਾਵੇਗੀ ਅਤੇ ਸੂਬੇ ਵਿੱਚ ਯੋਗ ਵਿਅਕਤੀਆਂ ਦੇ ਟੀਕਾਕਰਨ ਲਈ ਕਿਸੇ ਵੀ ਪਛਾਣ ਪੱਤਰ ਨੂੰ ਵੈਧ ਮੰਨਿਆ ਜਾਵੇਗਾ।

ਅਜਿਹਾ ਪਿਛਲੇ ਕਈ ਦਿਨਾਂ ਤੋਂ ਸੂਬੇ ਵਿਚ ਰੋਜ਼ਾਨਾ ਕੋਵਿਡ ਦੇ ਨਵੇਂ ਮਾਮਲਿਆਂ ਵਿਚ ਅਚਾਨਕ ਹੋਏ ਵਾਧੇ ਨਾਲ ਕਾਰਗਰ ਢੰਗ ਨਾਲ ਨਜਿੱਠਣ ਲਈ ਕੀਤਾ ਗਿਆ ਹੈ।

ਇਸ ਸਬੰਧੀ ਫੈਸਲਾ ਕੋਵਿਡ ਹਾਲਤਾਂ ਅਤੇ ਚੱਲ ਰਹੀ ਟੀਕਾਕਰਨ ਮੁਹਿੰਮ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਮੀਟਿੰਗ ਦੌਰਾਨ ਲਿਆ ਗਿਆ।

ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕਰਨ ਅਤੇ ਮਹਾਂਮਾਰੀ ਤੋਂ ਕੀਮਤੀ ਮਨੁੱਖੀ ਜਾਨਾਂ ਦੇ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਨੂੰ ਤੇਜ਼ ਕੀਤਾ ਜਾਵੇ। ਉਨ੍ਹਾਂ ਲੋਕਾਂ ਦਰਮਿਆਨ ਕੋਵਿਡ ਨਿਯਮਾਂ ਦੇ ਸਖ਼ਤੀ ਨਾਲ ਲਾਗੂਕਰਨ `ਤੇ ਵੀ ਜ਼ੋਰ ਦਿੱਤਾ।

ਵੇਰਵੇ ਸਾਂਝੇ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਟੀਕਾਕਰਨ ਕੇਂਦਰਾਂ ਦੀ ਗਿਣਤੀ ਵਧਾਉਣ ਤੋਂ ਇਲਾਵਾ ਸਰਕਾਰ ਵੱਲੋਂ ਹਫ਼ਤੇ ਦੇ ਸੱਤੇ ਦਿਨ ਟੀਕਾਕਰਨ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦਾ ਟੀਕਾਕਰਨ ਕਰਨ ਸਬੰਧੀ ਹਾਲ ਹੀ ਵਿੱਚ ਦਿੱਤੀ ਗਈ ਮਨਜ਼ੂਰੀ ਦਾ ਹਵਾਲਾ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੋਰ ਨਿੱਜੀ ਸਿਹਤ ਸੰਸਥਾਵਾਂ ਦਾ ਸਹਿਯੋਗ ਲੈਣ ਲਈ ਕਿਹਾ।

ਸਰਕਾਰੀ ਅਤੇ ਨਿੱਜੀ ਸਹੂਲਤਾਂ ਵਿੱਚ ਟੀਕਾਕਰਨ ਜਾਰੀ ਰੱਖਣ ਤੋਂ ਇਲਾਵਾ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣ।

ਸ਼੍ਰੀਮਤੀ ਵਿਨੀ ਮਹਾਜਨ ਨੇ ਹਦਾਇਤ ਕੀਤੀ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ 1 ਅਪ੍ਰੈਲ ਤੋਂ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਪਹਿਲਾਂ 31 ਮਾਰਚ ਤੱਕ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਆਖਰੀ ਸਮੇਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੰਵੇਦਨਸ਼ੀਲ ਵਰਗਾਂ ਜਿਵੇਂ ਪੱਤਰਕਾਰਾਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ ਖ਼ਾਸਕਰ ਜਿਹੜੇ ਲੋਕਾਂ ਦੇ ਸੰਪਰਕ ਵਿੱਚ ਆਉਂਦੇ ਹਨ, ਨੂੰ ਸਭ ਤੋਂ ਪਹਿਲਾਂ ਟੀਕਾ ਲਗਾਇਆ ਜਾਵੇ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਬਚਾਉਣ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ `ਤੇ ਧਿਆਨ ਕੇਂਦਰਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਰਾਜ ਵਿਚ ਕੋਵਿਡ ਦੇ ਮਾਮਲੇ ਦਿਨ-ਬ-ਦਿਨ ਵੱਧ ਰਹੇ ਹਨ।

ਸ੍ਰੀਮਤੀ ਮਹਾਜਨ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਕਿਹਾ ਕਿ ਕੋਵਿਡ ਟੈਸਟ ਦੀ ਰਿਪੋਰਟ ਸਬੰਧਤ ਵਿਅਕਤੀ ਤੱਕ 15 ਘੰਟਿਆਂ ਵਿੱਚ ਪਹੁੰਚਣੀ ਯਕੀਨੀ ਬਣਾਈ ਜਾਵੇ ਕਿਉਂਕਿ ਪਹਿਲਾਂ ਪਤਾ ਲੱਗਣ ਨਾਲ ਵਾਇਰਸ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਸਿਹਤ ਵਿਭਾਗ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿੱਚ 100 ਫੀਸਦੀ ਟੈਸਟਿੰਗ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।

ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਕਿਸੇ ਵੀ ਫੋਟੋ ਪਛਾਣ ਪੱਤਰ ਨੂੰ ਟੀਕਾਕਰਨ ਲਈ ਯੋਗ ਮੰਨਿਆ ਜਾਵੇਗਾ ਅਤੇ ਕਿਸੇ ਵਿਸ਼ੇਸ਼ ਪਛਾਣ ਪੱਤਰ `ਤੇ ਜ਼ੋਰ ਦੇਣ ਦੀ ਜ਼ਰੂਰਤ ਨਹੀਂ ਹੈ।

ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਸੂਬੇ ਦੀ ਪੁਲਿਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੱਬਾਂ ਭਾਰ ਹੈ ਅਤੇ ਮਾਸਕ ਨਾ ਪਾਉਣ ਕਰਕੇ ਸੂਬੇ ਵਿੱਚ ਹੁਣ ਤੱਕ 90363 ਵਿਅਕਤੀਆਂ ਨੂੰ ਕੋਵਿਡ ਟੈਸਟਿੰਗ ਲਈ ਲਿਜਾਇਆ ਗਿਆ ਹੈ।ਇਸਦੇ ਨਾਲ ਹੀ ਮਾਸਕ ਨਾ ਪਾਉਣ ਕਰਕੇ ਇੱਕ ਹਫਤੇ ਵਿੱਚ 18500 ਤੋਂ ਵੱਧ ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ `ਤੇ 19 ਮਾਰਚ ਨੂੰ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਸੀ.ਪੀਜ਼ ਅਤੇ ਐਸਐਸਪੀਜ਼ ਨੂੰ ਵੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤਣ ਦੀ ਅਪੀਲ ਕੀਤੀ ਜੋ ਆਪਣੇ ਨਾਲ ਨਾਲ ਦੂਜਿਆਂ ਦੀ ਜਾਨ ਨੂੰ ਵੀ ਖ਼ਤਰੇ ਵਿੱਚ ਪਾ ਰਹੇ ਹਨ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਜਲਦ ਹੀ ਪੁਲਿਸ ਲਾਈਨਾਂ ਅਤੇ ਹੋਰ ਥਾਵਾਂ `ਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾਣਗੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਪੰਜਾਬ ਸਰਕਾਰ ਦੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ, ਸਾਰੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਐਸ.ਐਸ.ਪੀਜ਼ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
2 weeks ago
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 