• Latest
  • Trending
ਪੰਜਾਬ ਵਿੱਚ 2 ਹਜ਼ਾਰ ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸਾਧੂ ਸਿੰਘ ਧਰਮਸੋਤ

ਪੰਜਾਬ ਵਿੱਚ 2 ਹਜ਼ਾਰ ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸਾਧੂ ਸਿੰਘ ਧਰਮਸੋਤ

9 years ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

5 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

12 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

20 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

22 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

28 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

48 minutes ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

1 hour ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

3 hours ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

3 hours ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

3 hours ago
Hindi News
English News
Tuesday, November 10, 2026
No Result
View All Result
18 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ 2 ਹਜ਼ਾਰ ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸਾਧੂ ਸਿੰਘ ਧਰਮਸੋਤ

March 15, 2018
in ਪੰਜਾਬ
ਪੰਜਾਬ ਵਿੱਚ 2 ਹਜ਼ਾਰ ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸਾਧੂ ਸਿੰਘ ਧਰਮਸੋਤ

• ਕੁੱਲ 31 ਹਜ਼ਾਰ ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ
• ਸੂਬੇ ‘ਚ ਚੰਦਨ ਦੇ ਬੂਟਿਆਂ ਦੀ ਕਾਸ਼ਤ ਨੂੰ ਦਿੱਤਾ ਜਾਵੇਗਾ ਹੁਲਾਰਾ
• ਚੰਡੀਗੜ• ਨੇੜਲੇ 15 ਪਿੰਡਾਂ ‘ਚ ਜੰਗਲਾਤ ਦੀ 2300 ਏਕੜ ਜ਼ਮੀਨ ਨੂੰ ਕੀਤਾ ਨੋਟੀਫਾਈ

ਚੰਡੀਗੜ, 15 ਮਾਰਚ (ਵਿਸ਼ਵ ਵਾਰਤਾ) : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਜੰਗਲਾਤ ਵਿਭਾਗ ਦੀ ਨਾਜਾਇਜ਼ ਕਬਜ਼ਿਆਂ ਹੇਠਲੀ ਜ਼ਮੀਨ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਸਮੇਂ ਵਿਭਾਗ ਦੀ 31 ਹਜ਼ਾਰ ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠ ਹੈ। ਇਸ ਵਿੱਚੋਂ 21 ਹਜ਼ਾਰ ਏਕੜ ਜ਼ਮੀਨ ਬਾਰੇ ਅਦਾਲਤਾਂ ਵਿੱਚ ਕੇਸ ਚੱਲ ਰਹੇ ਹਨ, ਜਦੋਂ ਕਿ 2 ਹਜ਼ਾਰ ਏਕੜ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਗਿਆ ਹੈ। ਉਨ•ਾਂ ਦੱਸਿਆ ਕਿ ਵਿਭਾਗ ਨੇ ਇਸ ਸਾਲ ਮਈ-ਜੂਨ ਤੱਕ 10 ਹਜ਼ਾਰ ਏਕੜ ਜ਼ਮੀਨ ਤੋਂ ਕਬਜ਼ੇ ਛੁਡਾਉਣ ਦਾ ਟੀਚਾ ਮਿੱਥਿਆ ਹੈ। ਉਨਾਂ ਦੱਸਿਆ ਕਿ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਜ਼ਮੀਨ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ, ਸੰਗਰੂਰ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਪੈਂਦੀ ਹੈ।
ਅੱਜ ਇੱਥੇ ਮੀਡੀਆਂ ਕਰਮੀਆਂ ਨਾਲ ਗੱਲਬਾਤ ਕਰਦਿਆਂ ਜੰਗਲਾਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿੱਚ ਧਨਾਢਾਂ ਦੇ ਕਬਜ਼ਿਆਂ ਵਾਲੀ 400 ਏਕੜ ਜ਼ਮੀਨ ਨੂੰ ਦੋ ਦਿਨਾਂ ਵਿੱਚ ਮੁਕਤ ਕਰਵਾ ਲਿਆ ਗਿਆ ਅਤੇ ਹੁਣ ਇਸ ਜ਼ਮੀਨ ਵਿੱਚ ਕੰਧ ਕੱਢੀ ਜਾ ਰਹੀ ਹੈ। ਉਨਾਂ ਦੱਸਿਆ ਕਿ ਕਾਬਜ਼ਕਾਰਾਂ ਨਾਲ ਰਲੇ ਅਫ਼ਸਰਾਂ ਨੂੰ ਬਦਲਿਆ ਗਿਆ ਹੈ ਅਤੇ ਪਰਚੇ ਦਰਜ ਕਰਵਾਏ ਗਏ ਹਨ। ਉਨਾਂ ਕਿਹਾ ਕਿ ਪਠਾਨਕੋਟ ਸ਼ਹਿਰ ਵਿੱਚ ਮਹਿੰਗੇ ਮੁੱਲ ਦੀ 6 ਏਕੜ ਜ਼ਮੀਨ ਨੂੰ ਵੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਇਸ ਜ਼ਮੀਨ ਦੀ ਅੰਦਾਜ਼ਨ ਕੀਮਤ 50 ਕਰੋੜ ਰੁਪਏ ਹੈ।
ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਚੰਡੀਗੜ ਨੇੜਲੇ 15 ਨੀਮ ਪਹਾੜੀ ਪਿੰਡਾਂ ਵਿੱਚ ਕਾਲੋਨਾਈਜ਼ਰਾਂ ਦੇ ਕਬਜ਼ੇ ਹੇਠਲੀ 2300 ਏਕੜ ਜ਼ਮੀਨ ਛੁਡਵਾਈ ਗਈ ਹੈ ਅਤੇ ਇਸ ਨੂੰ 15 ਸਾਲਾਂ ਲਈ ਨੋਟੀਫਾਈ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਮਾਮਲੇ ਪਿੱਛੇ ਕਾਲੋਨਾਈਜ਼ਰਾਂ ਤੇ ਸਿਆਸਤਦਾਨਾਂ ਦਾ ਗਠਜੋੜ ਕੰਮ ਕਰ ਰਿਹਾ ਸੀ। ਉਨਾਂ ਦੱਸਿਆ ਕਿ ਵਾਤਾਵਰਣ ਨੂੰ ਬਿਹਤਰ ਬਣਾਉਣ ਅਤੇ ਪ੍ਰਦੂਸ਼ਣ ਘਟਾਉਣ ਦੇ ਮਕਸਦ ਨਾਲ ਸੂਬੇ ‘ਚ ਜੰਗਲਾਤ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਉਨਾਂ ਦੱਸਿਆ ਕਿ ਦਸੰਬਰ 2017 ਵਿੱਚ ਜੰਗਲਾਤ ਹੇਠ 66 ਵਰਗ ਕਿਲੋਮੀਟਰ ਰਕਬਾ ਵਧਿਆ ਹੈ। ਇਸ ਰਕਬੇ ਵਿੱਚ ਦੋ ਕਰੋੜ ਬੂਟੇ ਲਾਏ ਗਏ ਹਨ, ਜਿਨਾਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਬੂਟਿਆਂ ਦੀ ਸਾਂਭ-ਸੰਭਾਲ ਉਤੇ ਨਿਗਰਾਨੀ ਰੱਖਣ ਲਈ ਸੈਟੇਲਾਈਟ ਨੈਵੀਗੇਸ਼ਨ ਪ੍ਰਣਾਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ 2015-16 ਵਿੱਚ ਜੰਗਲਾਤ ਹੇਠ 1771 ਵਰਗ ਕਿਲੋਮੀਟਰ ਰਕਬਾ ਸੀ, ਜਦੋਂ ਕਿ ਇਸ ਸਮੇਂ 1837 ਵਰਗ ਕਿਲੋਮੀਟਰ ਰਕਬਾ ਜੰਗਲਾਂ ਹੇਠ ਹੈ।
ਸ. ਧਰਮਸੋਤ ਨੇ ਅੱਗੇ ਕਿਹਾ ਕਿ ਫਸਲੀ ਵਿਭਿੰਨਤਾ ਲਿਆ ਕੇ ਪੰਜਾਬ ਦੇ ਕਿਸਾਨਾਂ ਨੂੰ ਮਾਲੀ ਤੌਰ ‘ਤੇ ਲਾਹਾ ਪਹੁੰਚਾਉਣ ਲਈ ਪੰਜਾਬ ਵਿੱਚ ਚੰਦਨ ਦੇ ਦੋ ਲੱਖ ਬੂਟੇ ਲਾਏ ਜਾਣਗੇ। ਇਸ ਲਈ ਦਸੂਹਾ ਦੇ ਪਿੰਡ ਭਟੋਲੀ ਵਿੱਚ ਮੈਡੀਸਨ ਪਲਾਂਟ ਨਰਸਰੀ ਵਿੱਚ ਬੂਟੇ ਤਿਆਰ ਕੀਤੇ ਜਾ ਰਹੇ ਹਨ। ਮੁਹਾਲੀ ਤੇ ਹੋਰ ਥਾਵਾਂ ਉਤੇ ਬੂਟੇ ਤਿਆਰ ਕਰਵਾਉਣ ਦਾ ਟੀਚਾ ਹੈ। ਇਹ ਬੂਟੇ 10 ਤੋਂ 12 ਰੁਪਏ ਦੀ ਕੀਮਤ ਵਿੱਚ ਮੁਹੱਈਆ ਕਰਵਾਏ ਜਾਣਗੇ। ਇਸ ਪ੍ਰੋਗਰਾਮ ਤਹਿਤ ਪਹਿਲਾਂ ਲਾਏ 15 ਹਜ਼ਾਰ ਬੂਟੇ ਕਾਮਯਾਬ ਹੋ ਚੁੱਕੇ ਹਨ। ਉਨਾਂ ਕਿਹਾ ਕਿ ਸਰਕਾਰ ਦੀ ਰੁਜ਼ਗਾਰ ਉਤਪਤੀ ਮੁਹਿੰਮ ਨੂੰ ਅੱਗੇ ਲੈ ਕੇ ਜਾਂਦਿਆਂ ਵਿਭਾਗ ਨੇ ਕੰਢੀ ਇਲਾਕੇ ਵਿੱਚ ਵੱਡੀ ਆਰਾ ਮਿੱਲ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪ੍ਰਾਜੈਕਟ ਮਾਛੀਵਾੜਾ ਜਾਂ ਹੁਸ਼ਿਆਰਪੁਰ ਵਿੱਚ ਲਾਇਆ ਜਾਵੇਗਾ, ਜਿਸ ਵਿੱਚ 10 ਤੋਂ 20 ਹਜ਼ਾਰ ਕਾਮਿਆਂ ਨੂੰ ਰੁਜ਼ਗਾਰ ਮਿਲੇਗਾ।
ਸ. ਧਰਮਸੋਤ ਨੇ ਅੱਗੇ ਕਿਹਾ ਕਿ ਲੱਕੜ ਚੋਰੀ ਦੀ ਵਾਰਦਾਤਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਰਣਨੀਤੀ ਉਲੀਕੀ ਜਾ ਰਹੀ ਹੈ, ਜਿਸ ਤਹਿਤ ਮੰਤਰੀ ਖ਼ੁਦ ਕਈ ਥਾਈਂ ਛਾਪੇ ਮਾਰ ਰਹੇ ਹਨ ਅਤੇ ਚੈਕਿੰਗ ਟੀਮਾਂ ਰਾਹੀਂ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਸ੍ਰੀ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ, ਜੰਗਲਾਤ, ਸ੍ਰੀ ਜਤਿੰਦਰ ਸ਼ਰਮਾ, ਪ੍ਰਮੁੱਖ ਮੁੱਖ ਵਣਪਾਲ, ਸ੍ਰੀ ਰਤਨਾ ਕੁਮਾਰ, ਮੁੱਖ ਵਣਪਾਲ ਤੇ ਹੋਰ ਅਧਿਕਾਰੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

by Ankit
November 10, 2026
0

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

by Ankit
November 10, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

Most Popular

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

by Ranjit Singh
3 weeks ago
0

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ 'ਤੇ ਅੜੇ ਪਿਤਾ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ ਨਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 