ਚੰਡੀਗੜ, 9 ਅਕਤੂਬਰ: ਪੰਜਾਬ ਵਿੱਚ 8 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 201593.5 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 201593.5 ਮੀਟ੍ਰਿਕ ਟਨ ਝੋਨੇ ਵਿੱਚੋਂ 187841.5 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 13752 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 50631 ਟਨ, ਮਾਰਕਫੈੱਡ ਵੱਲੋਂ 48419.5 ਟਨ ਅਤੇ ਪਨਸਪ ਵੱਲੋਂ 42957 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 20497 ਮੀਟ੍ਰਿਕ ਟਨ ਅਤੇ 24764 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 573 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...