• Latest
  • Trending
ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ

ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ

5 years ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

2 minutes ago
Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

1 hour ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

7 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

8 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

8 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

10 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

10 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

11 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

11 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

12 hours ago
Hindi News
English News
Saturday, November 21, 2026
No Result
View All Result
13 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ

September 4, 2021
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਰਾਸ਼ਟਰੀ
ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ

ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ

ਐਮਚੈਮ ਇੰਡੀਆ ਨਾਲ ਸਮਝੌਤਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ; ਯੂ.ਐਸ. ਦੀਆਂ ਕੰਪਨੀਆਂ ਨੂੰ ਕਾਰੋਬਾਰ ਲਈ ਮੁਹੱਈਆ ਕਰਾਵੇਗਾ ਸਾਜਗਾਰ ਮਾਹੌਲ

ਪੰਜਾਬ ਵੱਲੋਂ ਅਮੈਰਿਕਨ ਚੈਂਬਰ ਆਫ ਕਾਮਰਸ ਨਾਲ ਐਮ.ਓ.ਯੂ. ਸਹੀਬੱਧ

ਚੰਡੀਗੜ੍ਹ, 4 ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਅਤੇ ਅਮੈਰਿਕਨ ਚੈਂਬਰ ਆਫ ਕਾਮਰਸ ਇਨ ਇੰਡੀਆ (ਐਮਚੈਮ ਇੰਡੀਆ) ਦਰਮਿਆਨ ਅੱਜ ਐਮਚੈਮ ਇੰਡੀਆ ਦੀ 29ਵੀਂ ਏਜੀਐਮ ਦੌਰਾਨ ਇਕ ਐਮ.ਓ.ਯੂ. (ਸਹਿਮਤੀ ਪੱਤਰ ) ਸਹੀਬੱਧ ਕੀਤਾ ਗਿਆ, ਜੋ ਅਮਰੀਕਾ ਦੀਆਂ ਮੈਂਬਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਅਤੇ ਵਪਾਰ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਏਗਾ।

ਇਸ ਸਹਿਮਤੀ ਪੱਤਰ ‘ਤੇ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਅਤੇ ਐਮਚੈਮ ਇੰਡੀਆ ਦੇ ਪ੍ਰੋਗਰਾਮ ਡਾਇਰੈਕਟਰ ਸ੍ਰੀ ਰਾਜੀਵ ਆਨੰਦ ਵੱਲੋਂ ਪ੍ਰਮੱਖ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ ਸ੍ਰੀ ਹੁਸਨ ਲਾਲ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ। ਐਮਚੈਮ ਇੰਡੀਆ ਵੱਲੋਂ ਭਾਰਤ ਦੇ ਕਿਸੇ ਸੂਬੇ ਨਾਲ ਪਹਿਲਾ ਸਮਝੌਤਾ ਕੀਤਾ ਗਿਆ ਹੈ। ਇਸ ਵਿੱਚ ਇੱਕ ਸਾਂਝੇ ਕਾਰਜ ਸਮੂਹ (ਜੇ.ਡਬਲਯ.ੂਜੀ.) ਦਾ ਗਠਨ ਸ਼ਾਮਲ ਹੈ, ਜਿਸ ਵਿੱਚ ਇਨਵੈਸਟ ਪੰਜਾਬ ਅਤੇ ਐਮਚੈਮ ਇੰਡੀਆ ਮੈਂਬਰ ਹਨ, ਜੋ ਨਿਵੇਸ਼ ਵਿੱਚ ਤਾਲਮੇਲ ਵਧਾਉਣ ਲਈ ਕੰਮ ਕਰਨਗੇ, ਜਿਸ ਨਾਲ ਪੰਜਾਬ, ਭਾਰਤ ਅਤੇ ਅਮਰੀਕਾ ਵਿੱਚ ਸੁਖਾਲੇ ਢੰਗ ਨਾਲ ਕਾਰੋਬਾਰ ਕਰਨ ਲਈ ਢੁਕਵਾਂ ਮਾਹੌਲ ਵੀ ਮਿਲੇਗਾ।

ਸੂਬੇ ਵਿੱਚ ਮੌਜੂਦ ਵੱਖ-ਵੱਖ ਖੇਤਰਾਂ ਵਿੱਚ ਅਮਰੀਕੀ ਕੰਪਨੀਆਂ ਲਈ ਨਿਵੇਸ਼ ਦੇ ਮੌਕਿਆਂ ਬਾਰੇ ਪੇਸ਼ਕਾਰੀ ਦਿੰਦਿਆਂ ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਨੇ ਕਿਹਾ ਕਿ ਪੰਜਾਬ ਨੇ ਭਾਰਤ ਵਿੱਚ ਵਪਾਰ ਸ਼ੁਰੂ ਕਰਨ ਦੀਆਂ ਇਛੁੱਕ ਕਈ ਪ੍ਰਸਿੱਧ ਬਹੁ-ਰਾਸ਼ਟਰੀ ਕੰਪਨੀਆਂ ਲਈ ਇੱਕ ਲਾਂਚਪੈਡ ਵਜੋਂ ਕੰਮ ਕੀਤਾ ਹੈ। ਸ੍ਰੀ ਅਗਰਵਾਲ ਨੇ ਖੇਤੀਬਾੜੀ ਅਤੇ ਫੂਡ ਪ੍ਰਾਸੈਸਿੰਗ, ਟੈਕਨੀਕਲ ਇੰਜਨੀਅਰਿੰਗ, ਟੈਕਸਟਾਈਲ ਅਤੇ ਫਾਰਮਾ ਵਰਗੇ ਕਈ ਖੇਤਰਾਂ ਵਿੱਚ ਪੰਜਾਬ ਆਧਾਰਤ ਕੰਪਨੀਆਂ ਦੇ ਨਾਲ ਨਿਵੇਸ਼ ਜਾਂ ਸਾਂਝੇ ਵਪਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਸ੍ਰੀ ਅਗਰਵਾਲ ਨੇ ਕਿਹਾ ਕਿ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਸਦਕਾ ਪੰਜਾਬ ਸਰਕਾਰ 12 ਬਿਲੀਅਨ ਡਾਲਰ ਤੋਂ ਵੱਧ ਨਿਵੇਸ਼ ਲਾਗੂ ਕਰਨ ਦੇ ਵੱਖ-ਵੱਖ ਪੜਾਵਾਂ ’ਤੇ ਹੈ। ਇਹ ਨਿਵੇਸ਼ ਦੇ ਸਬੰਧ ਵਿੱਚ ਵੱਡੀ ਕਾਮਯਾਬੀ ਹੈ ।
ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਉੱਚ ਪ੍ਰਭਾਵ ਵਾਲੇ ਕਾਰੋਬਾਰੀ ਸੁਧਾਰਾਂ ਜਿਵੇਂ ਰਾਈਟ ਟੂ ਬਿਜ਼ਨਸ ਐਕਟ 2020, ਡੀਮਡ ਮਨਜ਼ੂਰੀਆਂ, ਕੇਂਦਰੀ ਨਿਰੀਖਣ ਪ੍ਰਣਾਲੀ ‘ਤੇ ਵੀ ਵਿਚਾਰ ਕੀਤਾ ਜੋ ਸੂਬੇ ਵਿੱਚ ਕਾਰੋਬਾਰ ਸ਼ੁਰੂ ਕਰਨ ਲਈ ਲਗਦੇ ਸਮੇਂ ਅਤੇ ਲਾਗਤ ਨੂੰ ਘਟਾਉਣ ਲਈ ਕੀਤੇ ਗਏ ਹਨ।

ਇਨਵੈਸਟ ਪੰਜਾਬ ਦੇ ਸੀਈਓ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਲਈ ਉਦਯੋਗੀਕਰਨ, ਵਪਾਰ ਅਤੇ ਵਣਜ ਨੂੰ ਉਤਸ਼ਾਹਤ ਕਰਨ ਵਾਸਤੇ ਅਮਰੀਕਾ ਮੁੱਖ ਦੇਸ਼ਾਂ ਵਿੱਚੋਂ ਇੱਕ ਹੈ। ਐਮਾਜ਼ਾਨ, ਵਾਲਮਾਰਟ, ਕੁਆਰਕ, ਕਾਰਗਿਲ, ਟਾਇਸਨ, ਜੌਹਨ ਡੀਅਰ, ਗੇਟਸ, ਸ੍ਰੇਬਰ, ਪੈਪਸੀ, ਕੋਕਾ ਕੋਲਾ, ਟੈਲੀਪਰਫਾਰਮੈਂਸ, ਕੰਪੂ-ਵਿਜ਼ਨ ਕੰਸਲਟਿੰਗ, ਨੈੱਟਸਮਾਰਟਜ਼ ਇਨਫੋਟੈਕ ਵਰਗੀਆਂ 20 ਤੋਂ ਵੱਧ ਅਮਰੀਕੀ ਫਰਮਾਂ ਨੇ ਪੰਜਾਬ ਨੂੰ ਆਪਣੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਚੁਣਿਆ ਹੈ। ਅਮਰੀਕੀ ਅਤੇ ਪੰਜਾਬ ਆਧਾਰਤ ਕੰਪਨੀਆਂ ਲਈ ਵੱਖ ਵੱਖ ਖੇਤਰਾਂ ਵਿੱਚ ਸਾਂਝੇ ਵਪਾਰ ਲਈ ਅਥਾਹ ਮੌਕੇ ਮੌਜੂਦ ਹਨ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ 2013 ਵਿੱਚ ਸਥਾਪਿਤ ਕੀਤਾ ਗਿਆ, ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਉਨਾਂ ਨਿਵੇਸ਼ਕਾਂ ਲਈ ਸਹੂਲਤ ਪ੍ਰਾਪਤ ਕਰਨ ਦਾ ਇੱਕ ਸਾਧਨ ਹੈ ਜੋ ਪੰਜਾਬ ਵਿੱਚ ਕਾਰੋਬਾਰ ਸਥਾਪਤ ਕਰਨਾ ਚਾਹੁੰਦੇ ਹਨ। ਸ੍ਰੀ ਅਗਰਵਾਲ ਨੇ ਕਿਹਾ ਕਿ ਇਨਵੈਸਟ ਪੰਜਾਬ ਨੂੰ ਭਾਰਤ ਸਰਕਾਰ ਨੇ ਸਭ ਤੋਂ ਵਧੀਆ ਕਾਰਗੁਜ਼ਾਰੀ ਵਾਲੇ ਰਾਜ (ਆਈਪੀਏ) ਦਾ ਦਰਜਾ ਦਿੱਤਾ ਹੈ।

ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਸੂਬੇ ਵੱਲੋਂ ਚੁੱਕੇ ਪ੍ਰਗਤੀਸ਼ੀਲ ਕਦਮਾਂ ਅਤੇ ਢੁੱਕਵੇਂ ਕਾਰੋਬਾਰੀ ਵਾਤਾਵਰਣ ਬਾਰੇ ਚਾਨਣਾ ਪਾਇਆ, ਜਿਥੇ 20 ਤੋਂ ਵੱਧ ਅਮਰੀਕੀ ਵਪਾਰਕ ਅਦਾਰੇ ਮੌਜੂਦ ਹਨ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਨੂੰ ਅਮਰੀਕੀ ਕੰਪਨੀਆਂ ਲਈ ਇੱਕ ਆਕਰਸ਼ਕ ਥਾਂ ਦੱਸਿਆ ਜੋ ਦੱਖਣ ਪੂਰਬੀ ਏਸ਼ੀਆ ਵਿੱਚ ਆਪਣੇ ਕਾਰੋਬਾਰਾਂ ਨੂੰ ਸਥਾਪਤ ਕਰਨਾ ਚਾਹੁੰਦੇ ਹਨ। ਸੂਬੇ ਵਿੱਚ ਸੈਕਟੋਰੀਅਲ ਸਮਰੱਥਾ ਦਾ ਜ਼ਿਕਰ ਕਰਦਿਆਂ ਉਨਾਂ ਨੇ ਪੰਜਾਬ ਵਿੱਚ ਨਿਵੇਸ਼ ਦੇ ਅਨੁਕੂਲ ਵੱਖ-ਵੱਖ ਕਾਰਕਾਂ ਜਿਵੇਂ ਕਿ ਸਾਂਤੀਪੂਰਨ ਕਿਰਤ ਸਬੰਧਾਂ, ਆਵਾਸ ਸਬੰਧੀ ਪਾਬੰਦੀ ਰਹਿਤ ਲਾਭਕਾਰੀ ਪ੍ਰੋਤਸਾਹਨ ‘ਤੇ ਧਿਆਨ ਕੇਂਦਰਤ ਕੀਤਾ।
ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2021 ਲਈ ਪ੍ਰਮੁੱਖ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਸਮੁੱਚੇ ਅਤੇ ਸੰਪੂਰਨ ਵਿਕਾਸ ਲਈ 26 ਅਤੇ 27 ਅਕਤੂਬਰ 2021 ਨੂੰ ਕਾਰੋਬਾਰੀ ਮੁਖੀਆਂ ਦੀ ਸਰਗਰਮ ਨੁਮਾਇੰਦਗੀ ਦੀ ਜ਼ਰੂਰਤ ਹੈ।
ਇਨਵੈਸਟ ਪੰਜਾਬ ਦੇ ਸਲਾਹਕਾਰ ਮੇਜਰ ਬੀ.ਐਸ. ਕੋਹਲੀ ਨੇ ਦੱਸਿਆ ਕਿ ਸੂਬੇ ਨੇ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਦੇ ਅਕਸ ਨੂੰ ਬਦਲਣ ਲਈ ਕਾਫ਼ੀ ਯਤਨ ਕੀਤੇ ਹਨ ਅਤੇ ਕਈ ਉਦਯੋਗਿਕ ਸਥਾਨਾਂ ਦੀ ਮੌਜੂਦਗੀ ਨਾਲ ਹੁਣ ਪੰਜਾਬ ਨੂੰ ਸਨਅਤੀਕਾਰੀ ਦੇ ਖੇਤਰ ਵਿੱਚ ਇੱਕ ਤਾਕਤ ਵਜੋਂ ਵੇਖਿਆ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ 4.5 ਸਾਲਾਂ ਦੌਰਾਨ ਵਪਾਰ ਪੱਖੀ ਪ੍ਰਗਤੀਸ਼ੀਲ ਨੀਤੀਆਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਦੂਰਅੰਦੇਸ਼ ਸ਼ਾਸਨ ਸਦਕਾ ਨਿਵੇਸ਼ ਵਿੱਚ ਵਾਧਾ ਵੇਖਿਆ ਗਿਆ ਹੈ। ਮੇਜਰ ਕੋਹਲੀ ਨੇ ਕਿਹਾ ਕਿ ਇਹ ਸੂਬੇ ਦੀ ਤਾਂਘ ਹੈ ਜੋ ਸਾਨੂੰ ਚੰਗੇ ਸਿੱਖਿਆਰਥੀ ਬਣਾਉਂਦੀ ਹੈ ਅਤੇ ਅਸੀਂ ਕਾਰੋਬਾਰਾਂ ਵੱਲੋਂ ਪਰਖਿਆ ਜਾਣਾ ਪਸੰਦ ਕਰਾਂਗੇ।
ਇਸ ਸਮਾਗਮ ਵਿੱਚ ਮੌਜੂਦ, ਪੈਪਸਿਕੋ, ਗੂਗਲ, ਜੌਹਨ ਡੀਅਰ, ਬਾਊਸ ਐਂਡ ਲੌਂਬ ਅਤੇ ਅਮਰੀਕਾ ਦੀਆਂ ਹੋਰ ਪ੍ਰਸਿੱਧ ਕੰਪਨੀਆਂ ਦੇ ਪ੍ਰਮੁੱਖ ਪ੍ਰਬੰਧਕਾਂ ਨੇ ਸੂਬੇ ਦੇ ਬੇਮਿਸਾਲ ਵਿਕਾਸ ਅਤੇ ਸਾਰਿਆਂ ਦੇ ਸੰਮਿਲਤ ਵਿਕਾਸ ਵਿੱਚ ਭਰੋਸਾ ਪ੍ਰਗਟਾਇਆ। ਸੂਬੇ ਵਿੱਚ “ਉਦਯੋਗ ਪੱਖੀ ਮਾਹੌਲ’’ ਨੂੰ ਉਜਾਗਰ ਕਰਦੇ ਹੋਏ, ਪ੍ਰਮੁੱਖ ਉਦਯੋਗਪਤੀਆਂ ਨੇ ਕਿਹਾ ਕਿ ਵਪਾਰ ਵਿੱਚ ਅਸਾਨੀ ਲਈ ਪੰਜਾਬ ਇੱਕ ਚਾਨਣ ਮੁਨਾਰੇ ਵਜੋਂ ਅੱਗੇ ਆਉਣਾ ਚਾਹੁੰਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

by Ranjit Singh
November 21, 2026
0

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

by Ankit
November 21, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 21-11-2026 |...

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

by Ranjit Singh
November 21, 2026
0

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ ਅੰਮ੍ਰਿਤਸਰ, 21 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

Most Popular

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

ਅਗਨੀਵੀਰਾਂ ਦੇ ਕਾਰਜਕਾਲ ’ਚ 2 ਸਾਲ ਦਾ ਵਾਧਾ ; ਹੁਣ 4 ਸਾਲ ਦੀ ਬਜਾਏ 6 ਸਾਲ ਤੱਕ ਕਰ ਸਕਣਗੇ ਫ਼ੌਜ ਵਿੱਚ ਨੌਕਰੀ 

by Navjot
2 weeks ago
0

    ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ)  ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਐੱਨ.ਐੱਸ. ਰਾਜਾ ਸੁਬਰਮਣੀ ਨੇ ਬੁੱਧਵਾਰ ਨੂੰ ਅਗਨੀਵੀਰਾਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 