ਪੰਜਾਬ ਸਕੂਲ ਬੋਰਡ ਵੱਲੋਂ ਪੰਜਵੀਂ ਤੇ ਅੱਠਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ‘ਚ ਬਦਲਾਅ
ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਕਲਾਸ ਦੀਆਂ ਸਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਬਦਲ ਦਿੱਤੀ ਗਈ ਹੈ। ਹੁਣ ਪੰਜਵੀਂ ਦੀਆਂ ਪ੍ਰੀਖਿਆਵਾਂ ਲਈ ਸਬੰਧਤ ਸਕੂਲਾਂ ਵਿੱਚ ਹੀ ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਇਹ ਪ੍ਰੀਖਿਆ 25 ਫਰਵਰੀ ਤੇਂ 4 ਮਾਰਚ ਤੱਕ ਕਰਵਾਈਆਂ ਜਾਣਗੀਆਂ।
ਇਸ ਦੇ ਨਾਲ ਹੀ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਬੋਰਡ ਦਫਤਰ ਵੱਲੋਂ ਬਣਾਏ ਪ੍ਰੀਖਿਆ ਕੇਂਦਰਾਂ ਵਿੱਚ ਮਿਤੀ 25 ਫਰਵਰੀ ਤੋਂ 22 ਮਾਰਚ ਤੱਕ ਹੋਣਗੀਆਂ।

ਵਧੇਰੇ ਜਾਣਕਾਰੀ ਲਈ ਵੈਬਸਾਈਟ http://www.pseb.ac.in ‘ਤੇ ਦੇਖਿਆ ਜਾ ਸਕਦਾ ਹੈ।























