ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਕਰੇਗਾ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ
ਚੰਡੀਗੜ੍ਹ, 18ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ।