ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਵੱਲੋਂ ਕਮੇਟੀ ਦਾ ਗਠਨ
ਚੰਡੀਗੜ੍ਹ 12 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਪੰਜਾਬ ਸਰਕਾਰ ਨੇ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਵਾਸਤੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਕਮੇਟੀ ਦਾ ਚੇਅਰਮੈਨ ਮੁੱਖ ਸਕੱਤਰ ਪੰਜਾਬ ਨੂੰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿੱਖਿਆ ਵਿਭਾਗ ਅਤੇ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਨੂੰ ਮੈਂਬਰ ਬਣਾਇਆ ਗਿਆ ਹੈ। 























