ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਕਲਾਸ ਦਾ ਨਤੀਜਾ
ਮਾਨਸੇ ਦੀਆਂ ਧੀਆਂ ਨੇ ਮਾਰੀ ਬਾਜ਼ੀ -ਪਹਿਲਾ ਤੇ ਦੂਜਾ ਸਥਾਨ ਕੀਤਾ ਹਾਸਲ
ਮੋਹਾਲੀ, 6ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਿਚ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਅਤੇ ਫਰੀਦਕੋਟ ਦੇ ਗੁਰਨੂਰ ਸਿੰਘ ਧਾਲੀਵਾਲ ਨੇ 100 ਫ਼ੀਸਦੀ ਨੰਬਰਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

ਪ੍ਰੀਖਿਆ ਵਿਚ ਪਾਸ ਪ੍ਰਤੀਸ਼ਤਾ 99.69 ਫ਼ੀਸਦੀ ਰਹੀ। ਇਸ ਵਿਚ ਮੁੰਡਿਆ ਦੀ ਪਾਸ ਪ੍ਰਤੀਸ਼ਤ 99.65 ਫ਼ੀਸਦੀ ਅਤੇ ਕੁੜੀਆਂ ਦੀ ਪਾਸ ਪ੍ਰਤੀਸ਼ਤ 99.74 ਫ਼ੀਸਦੀ ਰਹੀ ਹੈ।























