ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੱਦ ਕੀਤਾ 10ਵੀਂ ਅਤੇ 12ਵੀਂ ਲਈ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ
ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ-2023 ਵਿਚ ਹੋਣ ਵਾਲੀਆਂ 10ਵੀਂ ਤੇ 12ਵੀਂ ਦੀਆਂ ਰੈਗੂਲਰ ਤੇ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਦੀਆਂ ਫੀਸਾਂ ਸਬੰਧੀ ਪਹਿਲਾਂ ਜਾਰੀ ਕੀਤਾ ਸ਼ਡਿਊਲ ਰੱਦ ਕਰ ਦਿੱਤਾ ਹੈ। ਨਵਾਂ ਸ਼ਡਿਊਲ ਸਕੂਲਾਂ ਦੀਆਂ ਲਾਗਇਨ ਆਈਡੀ ‘ਤੇ ਉਪਲਬਧ ਕਰਵਾਇਆ ਗਿਆ ਹੈ ।























