ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ
ਮਾਨਸਾ ਦੀ ਧੀ ਲਵਪ੍ਰੀਤ ਕੌਰ ਨੇ ਮਾਰੀ ਬਾਜ਼ੀ
ਚੰਡੀਗੜ੍ਹ,28ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ, ਅੱਜ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ, ਵਿਦਿਆਰਥੀ ਆਪਣਾ ਨਤੀਜਾ ਬੋਰਡ ਦੀ ਅਧਿਕਾਰਿਤ ਵੈਬਸਾਈਟ https://www.pseb.ac.in/ ਤੇ ਜਾ ਕੇ ਚੈੱਕ ਕਰ ਸਕਦੇ ਹਨ।
8ਵੀਂ ਕਲਾਸ ਦੀ ਪ੍ਰੀਖਿਆ ਮਾਰਚ 2023 ਵਿੱਚ ਲਈ ਗਈ ਸੀ। 8ਵੀਂ ਕਲਾਸ ਦੇ ਨਤੀਜੇ ਵਿੱਚ ਮਾਨਸਾ ਦੀ ਧੀ ਨੇ ਬਾਜ਼ੀ ਮਾਰੀ ਹੈ। ਮਾਨਸਾ ਦੀ ਲਵਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਸਰਕਾਰੀ ਕੰਨਿਆ ਸਕੂਲ ਬੁਢਲਾਡਾ ਦੀ ਵਿਦਿਆਰਥਣ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਸੂਬੇ ਵਿੱਚ ਪਹਿਲੇ ਸਥਾਨ ਉਤੇ ਰਹੀ। ਦੂਜੇ ਸਥਾਨ ਉਤੇ ਵੀ ਗੁਰਅੰਕਿਤ ਕੌਰ ਸਰਕਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦੀ ਵਿਦਿਅਰਥਣ ਰਹੀ। ਤੀਜਾ ਸਥਾਨ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ।