ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
ਪੜ੍ਹੋ ਵਿਦਿਆਰਥੀ ਕਿੱਥੇ ਅਤੇ ਕਿਵੇਂ ਦੇਖ ਸਕਦੇ ਹਨ ਆਪਣਾ ਨਤੀਜਾ
ਮੁਹਾਲੀ,5 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 5 ਇੱਕ ਪ੍ਰੈਸ ਕਾਨਫਰੰਸ ਰਾਹੀਂ 10ਵੀਂ ਜਮਾਤ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ- http://pseb.ac.in ‘ਤੇ ਆਪਣਾ ਨਤੀਜਾ ਦੇਖ ਸਕਦੇ ਹਨ।ਇਸ ਤੋਂ ਇਲਾਵਾ, ਜੇਕਰ ਵੈਬਸਾਈਟ ਕਰੈਸ਼ ਹੋ ਜਾਂਦੀ ਹੈ ਤਾਂ ਵਿਦਿਆਰਥੀ ਐਸਐਮਐਸ ਦੁਆਰਾ ਵੀ ਨਤੀਜੇ ਦੇਖ ਸਕਦੇ ਹਨ। ਅਜਿਹਾ ਕਰਨ ਲਈ ਵਿਦਿਆਰਥੀਆਂ ਨੂੰ PB10 ਟਾਈਪ ਕਰਕੇ 56767650 ‘ਤੇ ਭੇਜਣਾ ਹੋਵੇਗਾ।
ਦੱਸ ਦਈਏ ਕਿ ਇਸ ਸਾਲ ਪ੍ਰੀਖਿਆਵਾਂ ਵਿਅਕਤੀਗਤ ਅਤੇ ਔਫਲਾਈਨ ਮੋਡ ਵਿੱਚ ਆਯੋਜਿਤ ਕੀਤੀਆਂ ਗਈਆਂ ਸਨ।
ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਸਾਲ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।