ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ
ਚੰਡੀਗੜ੍ਹ 7 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਸਪਲੀਮੈਂਟਰੀ(ਪੂਰਕ) ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੈਟ੍ਰਿਕ ਸਪਲੀਮੈਂਟਰੀ ਪ੍ਰੀਖਿਆ ਨਤੀਜੇ 2022 ਦੀ ਅਧਿਕਾਰਤ ਵੈੱਬਸਾਈਟ http://pseb.ac.in ‘ਤੇ ਜਾਰੀ ਕੀਤਾ ਹੈ।ਸਾਰੇ ਉਮੀਦਵਾਰ ਜੋ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ, ਹੁਣ ਰੋਲ ਨੰਬਰ ਸਮੇਤ ਲੋੜੀਂਦੇ ਵੇਰਵੇ ਦਰਜ ਕਰਕੇ ਨਤੀਜਾ ਚੈੱਕ ਕਰ ਸਕਦੇ ਹਨ।






















