ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀ-ਬੋਰਡ ਅਤੇ ਟਰਮ-1 ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਚੰਡੀਗੜ੍ਹ,9ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਬੋਰਡ ਅਤੇ ਟਰਮ-1 ਦੀਆਂ ਪ੍ਰੀਖਿਆਵਾਂ 15 ਜਨਵਰੀ ਤੋਂ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ।
ਵਿਭਾਗ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਇਹ ਪ੍ਰੀਖਿਆਵਾਂ ਸਮੁੱਚੇ ਸਿਲੇਬਸ ਵਿੱਚੋਂ ਲਈਆਂ ਜਾਣਗੀਆਂ। ਪੇਪਰ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ PSEB ਵੱਲੋਂ ਜਾਰੀ ਕੀਤੇ ਪੈਟਰਨ ਅਨੁਸਾਰ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੇਪਰਾਂ ਦਾ ਸਮਾਂ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ। ਜੇਕਰ ਸਕੂਲ ਸ਼ੁਰੂ ਹੋਣ ਦੇ ਸਮੇਂ ਵਿੱਚ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਸਕੂਲ ਸ਼ੁਰੂ ਹੋਣ ਤੋਂ ਅੱਧੇ ਘੰਟੇ ਬਾਅਦ ਪੇਪਰ ਸ਼ੁਰੂ ਹੋ ਜਾਵੇਗਾ। ਪੇਪਰ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ।