ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
ਮੋਹਾਲੀ,17 ਮਈ (ਵਿਸ਼ਵ ਵਾਰਤਾ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 8ਵੀਂ ਅਤੇ 10ਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜਾ ਜੂਮ ਮੀਟਿੰਗ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਸ਼ਰਮਾ ਵੱਲੋਂ ਐਲਾਨਿਆ ਗਿਆ । ਜਿਸ ਤਰਾਂ ਪਿਛਲੇ ਸਾਲ ਨਤੀਜਾ ਤਿਆਰ ਕੀਤਾ ਗਿਆ ਸੀ, ਉਸੇ ਆਧਾਰ ਉਤੇ ਹੀ ਇਸ ਵਾਰ ਵੀ ਨਤੀਜਾ ਤਿਆਰ ਕੀਤਾ ਗਿਆ ਹੈ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਦੇ ਕਾਰਨ 8 ਵੀਂ ਅਤੇ 10 ਵੀਂ ਜਮਾਤ ਦੀਆ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਅੱਜ ਪਿਛਲੇ ਸਾਲ ਦੀ ਹੀ ਤਰ੍ਹਾਂ ਅੰਦਰੂਨੀ ਮੁਲਾਂਕਣ ਦੇ ਅਧਾਰ ਤੇ ਇਹਨਾਂ ਜਮਾਤਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।