ਪੰਜਾਬ ਸਮੇਤ ਇਨ੍ਹਾਂ ਇਲਾਕਿਆਂ ‘ਚ ਬਦਲੇਗਾ ਮੌਸਮ
ਜਾਣੋ, ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ
ਚੰਡੀਗੜ੍ਹ, 20ਅਪ੍ਰੈਲ (ਵਿਸ਼ਵ ਵਾਰਤਾ) ਪੂਰੇ ਪੰਜਾਬ ਵਿੱਚ ਇਸ ਸਮੇਂ ਗਰਮੀ ਪੈ ਰਹੀ ਹੈ, ਗਰਮੀ ਦੇ ਕਹਿਰ ਨਾਲ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ, ਹਰਿਆਣਾ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ।