ਜਾਣੋ, ਮੌਸਮ ਦਾ ਹਾਲ
ਪੰਜਾਬ ਸਮੇਤ ਇਹਨਾਂ ਇਲਾਕਿਆਂ ਵਿੱਚ ਮੀਂਹ ਅਤੇ ਹਨੇਰੀ ਦੀ ਸੰਭਾਵਨਾ
ਚੰਡੀਗੜ੍ਹ, 3 ਮਈ (ਵਿਸ਼ਵ ਵਾਰਤਾ) ਦੇਸ਼ ਵਿਚ ਪਿਛਲੇ ਦੋ-ਤਿੰਨ ਹਫਤਿਆਂ ਤੋਂ ਚੱਲ ਰਹੀ ਹੀਟਵੇਵ ਦਾ ਅੰਤ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਦੀ ਰਾਹਤ ਮਿਲੇਗੀ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਮੌਸਮ ਬਦਲ ਜਾਵੇਗਾ ਭਾਰੀ ਬਾਰਸ਼ ਹੋ ਸਕਦੀ ਹੈ ਅਤੇ ਕਈ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ ਆਵੇਗੀ। ਕੁਝ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਗਰਜ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ, ਬੱਦਲਵਾਈ ਵਾਲਾ ਮੌਸਮ ਜਾਂ ਧੂੜ ਭਰੀ ਹਵਾਵਾਂ 5 ਮਈ ਤੱਕ ਜਾਰੀ ਰਹਿਣਗੀਆਂ।