ਪੰਜਾਬ ਸਮੇਤ ਇਹਨਾਂ ਰਾਜਾਂ ਨੇ ਵੀ ਲਾਗੂ ਕੀਤੀਆਂ ਲਾਕਡਾਊਨ ਦੀਆਂ ਨਵੀਆਂ ਪਾਬੰਦੀਆਂ
ਪੜੋ ਕਿਥੇ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ
ਨਵੀਂ ਦਿੱਲੀ, 27ਅਪ੍ਰੈਲ(ਵਿਸ਼ਵ ਵਾਰਤਾ)- ਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 6 ਦਿਨਾਂ ਤੋਂ ਲਗਾਤਾਰ ਹਰ ਰੋਜ਼ ਕੋਰੋਨਾ ਦੇ ਤਿੰਨ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਦੀ ਮਾਰ ਨੂੰ ਰੋਕਣ ਲਈ ਸਾਰੇ ਰਾਜ ਆਪਣੇ ਤੌਰ ਤੇ ਪੂਰੀ ਤਰ੍ਹਾਂ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਰਾਜਾਂ ਵਿਚ ਲਾਕਡਾਊਨ ਤੇ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਹੁਣ ਇਸ ਦੇ ਲਈ ਨਵੀਆਂ ਗਾਈਡਲਾਈਨਸ ਲਾਗੂ ਕੀਤੀਆਂ ਗਈਆਂ ਹਨ। ਦੇਖੋ ਦੇਸ਼ ਦੇ ਵੱਖ ਵੱਖ-ਵੱਖ ਰਾਜਾਂ ਵਿਚ ਕੀ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਕਿਹੜੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।
ਪੰਜਾਬ ਵਿੱਚ ਵੀਕੈਂਡ ਤੇ ਪੂਰਨ ਲਾਕਡਾਊਨ
ਪੰਜਾਬ ਵਿੱਚ ਵੱਧਦੇ ਕੋਰੋਨਾ ਸੰਕਟ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਵੀਕੈਂਡ ਤੇ ਪੂਰੀ ਤਰ੍ਹਾਂ ਲਾਕਡਾਊਨ ਲਗਾਉਣ ਦਾ ਫੈਸਲਾ ਲਿਆ ਹੈ। ਰਾਜ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹਰਿਆਣਾ ਵਾਂਗ ਪੰਜਾਬ ਵਿੱਚ ਵੀ ਹੁਣ ਸ਼ਾਮ 6ਵਜੇ ਤੋਂ ਸਵੇਰੇ 5ਵਜੇ ਤੱਕ ਨਾਇਟ ਕਰਫਿਊ ਲਾਗੂ ਕੀਤਾ ਗਿਆ ਹੈ।ਇਹ ਫੈਸਲਾ ਪੰਜਾਬ ਮੰਤਰੀ ਮੰਡਲ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੋਰੋਨਾ ਰਿਵਿਊ ਮੀਟਿੰਗ ਵਿੱਚ ਲਿਆ ਗਿਆ ਹੈ।
ਦਿੱਲੀ ਵਿੱਚ ਵੀ ਵਧਾਇਆ ਗਿਆ ਲਾਕਡਾਊਨ
ਦਿੱਲੀ ਵਿੱਚ ਕੋਰੋਨਾ ਵਾਇਰਸ ਉਤੇ ਲਗਾਮ ਲਾਉਣ ਲਈ ਕੇਜਰੀਵਾਲ ਸਰਕਾਰ ਨੇ 26 ਅਪ੍ਰੈਲ ਤੋਂ 2ਮਈ ਤੱਕ ਲਾਕਡਾਊਨ ਵਧਾ ਦਿੱਤਾ ਹੈ। ਇਸ ਦੌਰਾਨ ਸਾਰੇ ਮਾਲ, ਸਪਾ, ਜਿਮ, ਆਡੀਟੋਰੀਅਮ, ਅਸੈਂਬਲੀ ਹਾਲ ਆਦਿ ਬੰਦ ਰਹਿਣਗੇ। ਇਸ ਦੇ ਨਾਲ ਹੀ ਬਿਮਾਰ ਲੋਕਾਂ ਨੂੰ ਹਸਪਤਾਲ ਜਾਣ ਦੀ ਛੂਟ ਹੋਵੇਗੀ ਅਤੇ ਡੀਟੀਸੀ ਦੀਆਂ ਬੱਸਾਂ ਤੇ ਮੈਟਰੋ ਸੇਵਾਵਾਂ ਚਾਲੂ ਰਹਿਣਗੀਆਂ।
ਹਿਮਾਚਲ ਦੇ ਚਾਰ ਜ਼ਿਲ੍ਹਿਆਂ ਵਿੱਚ ਨਾਇਟ ਕਰਫਿਊ ਜਾਰੀ
ਹਿਮਾਚਲ ਪ੍ਰਦੇਸ਼ ਸਰਕਾਰ ਨੇ ਚਾਰ ਜ਼ਿਲ੍ਹਿਆਂ ਕਾਂਗੜਾ, ਊਨਾ, ਸੋਲਨ ਅਤੇ ਸਿਰਮੌਰ ਵਿੱਚ 27 ਅਪ੍ਰੈਲ ਤੋਂ 10 ਮਈ ਤੱਕ ਰਾਤ ਦਾ ਕਰਫਿਊ ਲਾਗੂ ਕੀਤਾ ਹੋਇਆ ਹੈ। ਕੋਵਿਡ ਦੇ ਪ੍ਰਭਾਵ ਨੂੰ ਰੋਕਣ ਲਈ ਸ਼ਨੀਵਾਰ ਅਤੇ ਐਤਵਾਰ ਨੂੰ ਦੁਕਾਨਾਂ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਹਰਿਆਣਾ ਵਿੱਚ ਸ਼ਾਮ 6 ਵਜੇ ਤੋਂ ਦੁਕਾਨਾਂ ਬੰਦ
ਹਰਿਆਣਾ ਸਰਕਾਰ ਵੱਲੋਂ ਐਨਸੀਆਰ ਵਿੱਚ ਸ਼ਾਮਲ ਜਿਹਨਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਸਖ਼ਤੀ ਨਾਲ ਕੋਵਿਡ ਪ੍ਰੋਟੋਕਾਲ ਲਾਗੂ ਕੀਤੇ ਗਏ ਹਨ। ਹਰਿਆਣਾ ਵਿੱਚ ਵੀ ਸ਼ਾਮ 6ਵਜੇ ਤੋਂ ਬਜ਼ਾਰਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।