ਪੰਜਾਬ ਸਮੇਤ ਇਹਨਾਂ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਚੰਡੀਗੜ੍ਹ, 12ਜੁਲਾਈ(ਵਿਸ਼ਵ ਵਾਰਤਾ)- ਭਾਰਤੀ ਮੌਸਮ ਵਿਭਾਗ ਵੱਲੋਂ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਕਈ ਥਾਵਾਂ ਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਤੱਟੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ, ਕੇਰਲਾ , ਤਾਮਿਲਨਾਡੂ, ਪੁਡੂਚੇਰੀ ਸਣੇ ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ 10 ਜੁਲਾਈ ਤੱਕ ਦੱਖਣ-ਪੱਛਮੀ ਮਾਨਸੂਨ ਦੇ ਦਿੱਲੀ ਸਣੇ ਉੱਤਰ ਭਾਰਤ ਵਿੱਚ ਦਸਤਕ ਦੇਣੀ ਸੀ।, ਪਰ ਅਜਿਹਾ ਨਹੀਂ ਹੋਇਆ। ਇਸ ਸਬੰਧੀ IMD ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਮਾਨਸੂਨ ਦੇ ਦਿੱਲੀ ਤੇ ਸਰਗਰਮ ਰਹਿਣ ਦੇ ਅਨੁਕੂਲ ਹਾਲਾਤ ਹਨ ਕਿਉਂਕਿ ਤੇਜ਼ ਹਵਾਵਾਂ ਕਾਰਨ ਹਵਾ ਵਿੱਚ ਨਮੀ ਵੱਧ ਗਈ ਹੈ ।
ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਚੰਡੀਗੜ੍ਹ, ਦਿੱਲੀ, ਅੰਡੇਮਾਨ-ਨਿਕੋਬਾਰ ,ਪੰਜਾਬ, ਹਰਿਆਣਾ ਅਤੇ ਤੇਲੰਗਾਨਾ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ।