ਲਖੀਮਪੁਰ ਖੀਰੀ ਦੇ ਹਿੰਸਕ ਕਾਂਡ ਦੀ ਬਰਸੀ ਅੱਜ
ਪੰਜਾਬ ਸਮੇਤ ਕਈ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚੇ ਲਖੀਮਪੁਰ
ਚੰਡੀਗੜ੍ਹ,3 ਅਕਤੂਬਰ(ਵਿਸ਼ਵ ਵਾਰਤਾ)- ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਟਿਕੂਨੀਆ ਵਿੱਚ ਹੋਈ ਹਿੰਸਕ ਘਟਨਾ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਦੱਸ ਦਈਏ ਕਿ ਪਿਛਲੇ ਸਾਲ ਭਾਜਪਾ ਦੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾ ਦਿੱਤੀ ਸੀ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਚਾਰ ਕਿਸਾਨਾਂ ਅਤੇ ਉੱਥੇ ਮੌਜੂਦ ਇੱਕ ਪੱਤਰਕਾਰਦੀ ਗੱਡੀ ਹੇਠਾਂ ਦਰੜਣ ਨਾਲ ਮੌਤ ਹੋ ਗਈ ਸੀ ਜਦਿਕ ਇਸ ਤੋਂ ਬਾਅਦ ਹੋਈ ਹਿੰਸਾ ਵਿੱਚ ਤਿੰਨ ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਸੁਪਰੀਮ ਕੋਰਟ ਵੱਲੋਂ ਰੱਦ ਕਰਨ ਤੋਂ ਪਹਿਲਾਂ ਫਰਵਰੀ ਵਿੱਚ ਜ਼ਮਾਨਤ ਦਿੱਤੀ ਗਈ ਸੀ। ਘਟਨਾ ਦੇ 90 ਦਿਨਾਂ ਦੇ ਅੰਦਰ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਗਈ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ।
ਮ੍ਰਿਤਕ ਕਿਸਾਨਾਂ ਦੀ ਬਰਸੀ ਮਨਾਉਣ ਲਈ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਲਖੀਮਪੁਰ ਖੀਰੀ ਵਿਖੇ ਪਹੁੰਚ ਰਹੇ ਹਨ। ਜਿਸ ਦੇ ਮੱਦੇਨਜ਼ਰ ਕਈ ਥਾਣਿਆਂ, ਮੈਜਿਸਟਰੇਟਾਂ ਦੀਆਂ ਫੋਰਸਾਂ ਗੁਰਦੁਆਰੇ ਨੇੜੇ ਤਾਇਨਾਤ ਸਨ।