• Latest
  • Trending
ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

7 years ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

11 minutes ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

36 minutes ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

2 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

2 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

4 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

11 hours ago
Hindi News
English News
Sunday, November 15, 2026
No Result
View All Result
21 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

December 5, 2019
in ਪੰਜਾਬ
ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਐਮ.ਐਸ.ਐਮ.ਈਜ਼. ਦੀ ਪ੍ਰਮੁੱਖ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚ ਲਈ ਐਮਾਜਾਨ ਅਤੇ ਫਲਿੱਪਕਾਰਟ ਨਾਲ ਸਮਝੌਤਾ ਸਹੀਬੱਧ
ਮੋਹਾਲੀ, 5 ਦਸੰਬਰ: ਸੂਬੇ ਵਿੱਚ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਨੂੰ ਉਦਯੋਗਿਕ ਵਿਕਾਸ ਦਾ ਧੁਰਾ ਦੱਸਦਿਆਂ ਵਧੀਕ ਮੁੱਖ ਸਕੱਤਰ ਉਦਯੋਗ ਅਤੇ ਇਨਵੈਸਟ ਪੰਜਾਬ, ਸ੍ਰੀਮਤੀ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਐਮ.ਐਸ.ਐਮ.ਈ. ਖੇਤਰ ਨੂੰ ਮਜਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਕੀਤੇ ਵੱਖ-ਵੱਖ ਉਪਰਾਲਿਆਂ ਬਾਰੇ ਵਿਸਥਾਰ ‘ਚ ਦੱਸਿਆ।
‘ਉਦਯੋਗਿਕ ਵਾਧੇ ਲਈ ਭਾਈਵਾਲ ਬਣਾਉਣ ਸਬੰਧੀ: ਗਲੋਬਲ ਵੈਲਯੂ ਚੈਨ ਵਿੱਚ ਐਮ.ਐਸ.ਐਮ.ਈ.’ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਮਹਾਜਨ ਨੇ ਈਜ਼ ਟੂ ਡੂਇੰਗ ਬਿਜ਼ਨਸ  ਲਈ ਨਵੀਂ ਉਦਯੋਗਿਕ ਨੀਤੀ, ਉਦਯੋਗਾਂ ਨੂੰ ਸਬਸਿਡੀ ਨਾਲ 5 ਰੁਪਏ ਪ੍ਰਤੀ ਯੂਨਿਟ ਬਿਜਲੀ, ਜੀ.ਐਸ.ਟੀ. ਤੇ ਬਿਜਲੀ ਡਿਊਟੀ ‘ਤੇ ਰਿਆਇਤਾਂ, ਜ਼ਮੀਨ ਦੀ ਆਨਲਾਈਨ ਮਲਕੀਅਤ, ਆਨਲਾਈਨ ਜਾਂਚ ਪ੍ਰਣਾਲੀ ਅਤੇ ਵਿੱਤੀ ਸਹੂਲਤਾਂ ਬਾਰੇ ਚਾਨਣਾ ਪਾਇਆ।
ਉਨ•ਾਂ ਕਿਹਾ ਕਿ ਐਮ.ਐਸ.ਐਮ.ਈ. ਨੂੰ ਹੋਰ ਸਹੂਲਤ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ 700 ਐਮ.ਐਸ.ਐਮ.ਈ. ਲਾਭਪਾਤਰੀਆਂ ਨੂੰ 1100 ਕਰੋੜ ਰੁਪਏ ਦਾ ਕਰਜ਼ ਮੁਹੱਈਆ ਕਰਵਾਉਣ ਲਈ ਐਚ.ਡੀ.ਐਫ.ਸੀ. ਬੈਂਕ ਨਾਲ ਭਾਈਵਾਲੀ ਕੀਤੀ ਹੈ। ਉਨ•ਾਂ ਅੱਗੇ ਕਿਹਾ ਕਿ ਇਸ ਸਮਝੌਤੇ ਤਹਿਤ ਬੈਂਕ ਸੂਬੇ ਦੇ ਸਾਰੇ ਉਦਯੋਗਾਂ ਨੂੰ ਕਾਰੋਬਾਰੀ ਕਰਜ਼ਿਆਂ ਲਈ ਵਿਸ਼ੇਸ਼ ਕੀਮਤ ਦੀ ਪੇਸ਼ਕਸ਼ ਕਰ ਰਿਹਾ ਹੈ।
ਸ੍ਰੀਮਤੀ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 200 ਕਰੋੜ ਰੁਪਏ ਖਰਚ ਕਰੇਗੀ। ਉਨ•ਾਂ ਅੱਗੇ ਕੈਬਨਿਟ ਦੇ ਫੈਸਲਿਆਂ ਐਮ.ਐਸ.ਐਮ.ਈਜ਼. ਲਈ ਵਪਾਰਕ ਅਧਿਕਾਰ ਨੂੰ ਪ੍ਰਵਾਨਗੀ, ਉਦਯੋਗਿਕ ਝਗੜਾ ਐਕਟ ਵਿੱਚ ਸੋਧ, ਫੈਕਟਰੀਜ਼ ਐਕਟ ਅਤੇ ਪੰਚਾਇਤਾਂ ਨੂੰ ਸ਼ਾਮਲਾਟ ਜ਼ਮੀਨਾਂ ‘ਤੇ ਉਦਯੋਗਿਕ ਪਾਰਕ ਬਣਾ ਕੇ ਸੂਬੇ ਦੇ ਸਨਅਤੀ ਵਿਕਾਸ ਵਿੱਚ ਭਾਈਵਾਲੀ ਬਣਨ ਦੀ ਇਜਾਜ਼ਤ ਦੇਣ ਦੇ ਫੈਸਲਿਆਂ ਦਾ ਹਵਾਲਾ ਦਿੱਤਾ।
ਇਸ ਮੌਕੇ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਆਧਾਰਤ ਐਮ.ਐਸ.ਐਮ.ਈ. ਨੂੰ ਨਵੇਂ ਬਾਜ਼ਾਰਾਂ ਤੱਕ ਪਹੁੰਚ ਦੇ ਯੋਗ ਬਣਾਉਣ ਲਈ ਐਮਾਜ਼ਾਨ ਅਤੇ ਫਲਿੱਪਕਾਰਟ ਵਰਗੇ ਪ੍ਰਮੁੱਖ ਈ-ਕਾਮਰਸ ਦਿੱਗਜਾਂ ਨਾਲ ਸਮਝੌਤਿਆਂ ‘ਤੇ ਹਸਤਾਖਰ ਕੀਤੇ। ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਐਮਾਜਾਨ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਨਾਲ ਅਮਰੀਕਾ, ਕੈਨੇਡਾ ਅਤੇ ਯੂਰਪ ਦੇ ਮੁੱਖ ਬਾਜ਼ਾਰਾਂ ਸਮੇਤ ਨਾਲ ਬੀ 2 ਬੀ ਸੰਪਰਕ ਨਾਲ ਜੁੜ ਸਕਣਗੇ, ਜਦਕਿ ਸਰਕਾਰ ਨੇ ਐਮ.ਐਸ.ਐਮ.ਈ. ਨੂੰ ਨਵੇਂ ਘਰੇਲੂ ਬਾਜ਼ਾਰਾਂ ਤੱਕ ਪਹੁੰਚ ਦੇ ਯੋਗ ਬਣਾਉਣ ਲਈ ਫਲਿੱਪਕਾਰਟ ਨਾਲ ਵੀ ਸਮਝੌਤਾ ਸਹੀਬੱਧ ਕੀਤਾ। ਇਸ ਦੇ ਨਾਲ ਸੂਬੇ ਵਿੱਚ ਹੈਂਡਲੂਮ ਅਤੇ ਛੋਟੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਫਲਿੱਪਕਾਰਟ ਸਮਰਥਨ ਵੀ ਸਮਝੌਤਾ ਸਹੀਬੱਧ ਕੀਤਾ।
ਐਮ.ਐਸ.ਐਮ.ਈ. ਸੈਸ਼ਨ ਦਾ ਸੰਚਾਲਨ ਕੇ.ਪੀ.ਐਮ.ਜੀ. ਦੇ ਡਿਪਟੀ ਸੀ.ਈ.ਓ. ਅਖਿਲ ਬਾਂਸਲ ਨੇ ਕੀਤਾ ਅਤੇ ਇਸ ਸੈਸ਼ਨ ਵਿੱਚ ਸੰਧਾਰ ਟੈਕਨੋਲੋਜੀ ਦੇ ਜੈਯਤ ਦਵਾਰ, ਆਈ.ਟੀ.ਸੀ. ਤੋਂ ਸਚਿਦ ਮਦਾਨ, ਵਿਸ਼ਵ ਬੈਂਕ ਤੋਂ ਭਾਵਨਾ ਭਾਟੀਆ, ਕੈਪੀਟਲ ਸਮਾਲ ਫਾਈਨੈਂਸ ਬੈਂਕ ਤੋਂ ਸਰਵਜੀਤ ਸਿੰਘ ਸਮਰਾ ਅਤੇ ਯੂ.ਐਨ.ਆਈ.ਡੀ.ਓ. ਤੋਂ ਡਾ. ਰੇਨ ਵੈਨ ਬਰਕਲ ਨੇ ਹਿੱਸਾ ਲਿਆ।
ਸੈਸ਼ਨ ਦੌਰਾਨ ਭਾਗ ਲੈਣ ਵਾਲਿਆਂ ਨੇ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ•ਾਂ ਐਮ.ਐਸ.ਐਮ.ਈਜ਼. ਨੂੰ ਉਤਸ਼ਾਹਿਤ ਕਰਨ ਲਈ ਇਹ ਸਹੀ ਸਮਾਂ ਹੈ, ਜਿਹੜੇ ਲਾਈਟ ਇੰਜੀਨੀਅਰਿੰਗ, ਬੁਣੇ ਹੋਏ ਕੱਪੜੇ, ਕੱਪੜੇ, ਖੇਡਾਂ ਦਾ ਸਾਮਾਨ, ਫਾਰਮੇਸੀ, ਆਟੋਮੋਬਾਈਲ, ਹੱਥ ਵਾਲੇ ਸੰਦ, ਚਮੜਾ ਉਦਯੋਗ ਅਤੇ ਹੋਰ ਖੇਤਰਾਂ ਵਿੱਚ ਪੈਰ ਪਸਾਰ ਚੁੱਕੇ ਹਨ।
ਪੈਨਲ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਉਤਪਾਦਾਂ ਦੀ ਕੁਆਲਟੀ ਵਿਚ ਹੋਰ ਸੁਧਾਰ ਲਿਆਉਣ ਅਤੇ ਤਕਨੀਕੀ ਤੌਰ ‘ਤੇ ਸਮੇਂ ਦੇ ਹਾਣੀ ਬਣਨ ਲਈ ਸੂਬੇ ਵਿਚ ਹੋਰ ਖੋਜ ਅਤੇ ਵਿਕਾਸ ਕੇਂਦਰ ਵਿਕਸਿਤ ਕਰਨ ਦੀ ਅਪੀਲ ਕੀਤੀ। ਉਨ•ਾਂ ਕਿਹਾ ਕਿ ਇਹ ਸੰਮੇਲਨ ਐਮ.ਐਸ.ਐਮ.ਈਜ਼. ਦੀ ਪਹਿਚਾਣ ਲਈ ਇਕ ਵੱਡਾ ਮੀਲ ਪੱਥਰ ਹੈ ਅਤੇ ਸਰਕਾਰ ਨੂੰ ਐਮ.ਐਸ.ਐਮ.ਈਜ਼. ਨੂੰ ਉਤਸ਼ਾਹਤ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ।
ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟਰੀ ਐਂਡ ਇੰਟਰਨਲ ਟਰੇਡ (ਡੀ.ਪੀ.ਆਈ.ਆਈ.ਟੀ.) ਦੇ ਸਕੱਤਰ, ਡਾ. ਗੁਰੂ ਪ੍ਰਸਾਦ ਮੋਹਾਪਾਤਰਾ ਨੇ ਕਿਹਾ ਕਿ ਐਮ.ਐਸ.ਐਮ.ਈ. ਖੇਤਰ ਪੰਜਾਬ ਦੇ ਉਦਯੋਗਾਂ ਦੀ ਰੀੜ• ਦੀ ਹੱਡੀ ਹੈ ਜੋ ਸੂਬੇ ਵਿੱਚ ਕੁੱਲ ਉਤਪਾਦਨ ਦਾ ਲਗਭਗ 60 ਫੀਸਦੀ ਅਤੇ ਉਦਯੋਗ ਵਿੱਚ ਕੁੱਲ ਰੁਜ਼ਗਾਰ ਦਾ 80 ਫੀਸਦੀ ਹਿੱਸਾ ਹੈ।
ਸੈਸ਼ਨ ਦੀ ਸ਼ੁਰੂਆਤ ਵਿੱਚ ਹੀਰੋ ਸਾਈਕਲਜ਼ ਦੇ ਮੈਨੇਜਿੰਗ ਡਾਇਰੈਕਟਰ ਪੰਕਜ ਮੁੰਜਾਲ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
November 15, 2026
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

Most Popular

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

ਲਾਹੌਰ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ; ਪਾਕਿਸਤਾਨ ਵਿੱਚ ਹਵਾ ਪ੍ਰਦੂਸ਼ਣ ਕਾਰਨ ਔਸਤ ਉਮਰ ਘਟਣ ਦਾ ਖਦਸ਼ਾ

by Navjot
2 weeks ago
0

ਇਸਲਾਮਾਬਾਦ, 29 ਅਕਤੂਬਰ (ਵਿਸ਼ਵ ਵਾਰਤਾ) - ਵੀਰਵਾਰ ਨੂੰ ਲਾਹੌਰ ਨੂੰ 419 ਦੇ 'ਏਅਰ ਕੁਆਲਿਟੀ ਇੰਡੈਕਸ' (AQI) ਨਾਲ ਦੁਨੀਆ ਦਾ ਸਭ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 