ਪੰਜਾਬ ਸਰਕਾਰ ਕਰਵਾਏਗੀ ਵਿਧਾਨ ਸਭਾ ਵਿੱਚ ਹੋਈਆਂ ਭਰਤੀਆਂ ਦੀ ਜਾਂਚ
ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਵਿੱਚ ਪਿਛਲੀਆਂ ਸਰਕਾਰਾਂ ਵੇਲੇ ਹੋਈਆਂ ਭਰਤੀਆਂ ਦੀ ਪੰਜਾਬ ਸਰਕਾਰ ਵੱਲੋਂ ਜਾਂਚ ਕਰਵਾਈ ਜਾਵੇਗੀ। ਜਾਣਕਾਰੀ ਅਨੁਸਾਰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਖੁਦ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣਗੇ ਅਤੇ ਇਹ ਜਾਂਚ ਚੋਣਾਂ ਤੋਂ ਪਹਿਲਾਂ ਮੌਜੂਦਾ ਮੰਤਰੀ ਹਰਜੋਤ ਬੈਂਸ ਦੀ ਸ਼ਿਕਾਇਤ ਦੇ ਆਧਾਰ ਤੇ ਕਰਵਾਈ ਜਾਵੇਗੀ। ਬੈਂਸ ਨੇ ਸਾਬਕਾ ਵਿਧਾਨ ਸਭਾ ਸਪੀਕਰ ਸਮੇਤ ਕਈ ਮੰਤਰੀਆਂ ਤੇ ਵਿਧਾਇਕਾਂ ਤੇ ਆਪਣੇ ਕਰੀਬੀਆਂ ਨੂੰ ਵਿਧਾਨ ਸਭਾ ਵਿੱਚ ਨੌਕਰੀ ਤੇ ਰੱਖਣ ਦਾ ਮੁੱਦਾ ਚੁੱਕਿਆ ਸੀ।























