ਪੰਜਾਬ ਸਰਕਾਰ ਕੋਲੋਂ ਐਮਐਸਪੀ ਤੇ ਮੂੰਗੀ ਖਰੀਦਣ ਲਈ ਕੇਂਦਰ ਸਰਕਾਰ ਨੇ ਭਰੀ ਹਾਮੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਕੇਂਦਰ ਦਾ ਧੰਨਵਾਦ
ਚੰਡੀਗੜ੍ਹ,21 ਮਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੇ ਵੱਲੋਂ ਪੰਜਾਬ ਸਰਕਾਰ ਤੋਂ ਐਮਐਸਪੀ ਤੇ ਮੂੰਗੀ ਖਰੀਦਣ ਲਈ ਤਿਆਰ ਹੋ ਗਈ ਹੈ। ਇਸ ਦੇ ਲਈ ਉਹਨਾਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਵੱਲਂ ਕੇਂਦਰ ਦਾ ਧੰਨਵਾਦ ਵੀ ਕੀਤਾ ਹੈ।
ਕੁਝ ਦਿਨ ਪਹਿਲਾਂ ਅਸੀਂ ਕਿਸਾਨਾਂ ਨੂੰ ਮੂੰਗੀ 'ਤੇ MSP ਦੀ ਗਰੰਟੀ ਦਿੱਤੀ ਸੀ
ਸਾਡੀ ਚਿੱਠੀ ਤੋਂ ਬਾਅਦ ਕੇਂਦਰ ਸਰਕਾਰ ਆਪਣੀ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੋਂ MSP 'ਤੇ ਮੂੰਗੀ ਚੁੱਕਣ ਲਈ ਤਿਆਰ ਹੋ ਗਈ ਹੈ…ਪੰਜਾਬ ਦੇ ਸਾਰੇ ਕਿਸਾਨ ਭਰਾਵਾਂ ਵੱਲੋਂ ਕੇਂਦਰ ਦਾ ਧੰਨਵਾਦ ਕਰਦੇ ਹਾਂ
— Bhagwant Mann (@BhagwantMann) May 21, 2022