ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਸਾਰੇ ਨਗਰ ਸੁਧਾਰ ਟਰੱਸਟ ਕੀਤੇ ਭੰਗ,ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੀ ਕਮਾਨ
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਾਤ)- ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਸੂਬੇ ਦੇ ਸਾਰੇ ਨਗਰ ਸੁਧਾਰ ਟਰੱਸਟਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਦਿਆਂ ਇੰਪਰੂਵਮੈਂਟ ਟਰੱਸਟ ਦੇ ਟਰੱਸਟੀਆਂ ਦੇ ਅਧਿਕਾਰ ਖੋਹ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਹੁਣ ਟਰੱਸਟਾਂ ਚੇਅਰਮੈਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹੋਣਗੇ।























