• Latest
  • Trending
ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

1 year ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

27 minutes ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

1 hour ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

2 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

3 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

4 hours ago
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

4 hours ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

4 hours ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

4 hours ago
Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

May 15, 2025
in Punjab-Chandigarh
ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

– ਮਾਨ ਸਰਕਾਰ ਦਾ ਇਤਿਹਾਸਕ ਫੈਸਲਾ- ਪਰਾਲੀ ਦੇ ਸਥਾਈ ਹੱਲ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਅਤੇ ਉਦਯੋਗਾਂ ਲਈ ਲਾਹੇਵੰਦ ਸਕੀਮ ਦਾ ਐਲਾਨ

– ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨੀ ਝੋਨੇ ਦੀ ਪਰਾਲੀ ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਯੋਜਨਾ

ਚੰਡੀਗੜ੍ਹ, 15 ਮਈ:( ਵਿਸ਼ਵ ਵਾਰਤਾ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ।

ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੇਣ ਦਾ ਫੈਸਲਾ 13 ਫਰਵਰੀ 2025 ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਬਾਬਤ ਨੋਟੀਫਿਕੇਸ਼ਨ 20 ਫਰਵਰੀ, 2025 ਨੂੰ ਜਦਕਿ ਸਬਸਿਡੀ ਦੇਣ ਦੇ ਨਿਯਮਾਂ ਬਾਰੇ ਪੱਤਰ 23 ਅਪ੍ਰੈਲ, 2025 ਨੂੰ ਜਾਰੀ ਹੋਇਆ। ਉਨ੍ਹਾਂ ਦੱਸਿਆ ਕਿ ਜਿਹੜੇ ਮੌਜੂਦਾ ਉਦਯੋਗ ਕੋਲ, ਤੇਲ ਜਾਂ ਕੋਈ ਹੋਰ ਬਾਇਓਮਾਸ ਅਧਾਰਤ ਬਾਲਣ ਦੀ ਵਰਤੋਂ ਕਰ ਰਹੇ ਹਨ, ਜੇਕਰ ਉਹ ਝੋਨੇ ਦੀ ਪਰਾਲੀ-ਅਧਾਰਤ ਨਵੇਂ ਬਾਇਲਰਾਂ ਦੀ ਸਥਾਪਨਾ ਕਰਦੇ ਹਨ ਤਾਂ 1 ਕਰੋੜ ਰੁਪਏ ਪ੍ਰਤੀ 8 ਟਨ ਪ੍ਰਤੀ ਘੰਟਾ ਬਾਇਲਰ ਜਾਂ ਅਸਲ ਖਰਚ ਦਾ 33 ਫੀਸਦੀ, ਜੋ ਵੀ ਘੱਟ ਹੋਵੇ, ਦੀ ਸਬਸਿਡੀ ਮਿਲੇਗੀ। ਇਸਦੀ ਉੱਚਤਮ ਸੀਮਾ 5 ਕਰੋੜ ਰੁਪਏ ਪ੍ਰਤੀ ਯੂਨਿਟ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਉਦਯੋਗ ਜੇਕਰ ਬਾਇਲਰਾਂ ਦਾ ਪਰਾਲੀ-ਅਧਾਰਤ ਅੱਪਗ੍ਰੇਡ ਕਰਦੇ ਹਨ ਤਾਂ ਉਨ੍ਹਾਂ ਨੂੰ ਪੂੰਜੀ ਸਬਸਿਡੀ 50 ਲੱਖ ਰੁਪਏ ਪ੍ਰਤੀ 8 ਟਨ ਪ੍ਰਤੀ ਘੰਟਾ ਬਾਇਲਰ ਜਾਂ ਅਸਲ ਖਰਚ ਦਾ 33%, ਜੋ ਵੀ ਘੱਟ ਹੋਵੇ, ਦੀ ਸਬਸਿਡੀ ਮਿਲੇਗੀ। ਇਸਦੀ ਉੱਚਤਮ ਸੀਮਾ ਢਾਈ ਕਰੋੜ ਰੁਪਏ ਪ੍ਰਤੀ ਯੂਨਿਟ ਹੈ। ਉਨ੍ਹਾਂ ਕਿਹਾ ਕਿ ਵੱਧ ਸਮਰੱਥਾ ਵਾਲੇ ਬਾਇਲਰਾਂ ਨੂੰ ਵੀ ਅਨੁਪਾਤਿਕ ਤੌਰ ‘ਤੇ ਸਬਸਿਡੀ ਦਾ ਭੁਗਤਾਨ ਕੀਤਾ ਜਾਵੇਗਾ।

ਉਦਯੋਗ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਦੇ ਅੰਦਾਜ਼ੇ ਮੁਤਾਬਕ ਪੰਜਾਬ ਦੇ 500 ਤੋਂ 600 ਉਦਯੋਗ ਇਸ ਨੀਤੀ ਰਾਹੀਂ ਸਬਸਿਡੀ ਲੈ ਸਕਣ ਦੇ ਯੋਗ ਹੋਣਗੇ ਅਤੇ ਲੁਧਿਆਣਾ ਦੀ ਇੰਡਸਟਰੀ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ ਕਿਉਂ ਕਿ ਉੱਥੇ ਬਾਇਲਰ ਅਧਾਰਤ ਇੰਡਸਟਰੀ ਬਹੁਤ ਜ਼ਿਆਦਾ ਹੈ। ਇਹ ਸਬਸਿਡੀ ਦੇਣ ਲਈ ਪੰਜਾਬ ਸਰਕਾਰ ਨੇ 60 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਸੌਂਦ ਨੇ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਝੋਨੇ ਦੀ ਪਰਾਲੀ ਦੇ ਰੱਖ ਰਖਾਅ ਤੇ ਸੰਭਾਲ ਲਈ ਜਿਹੜੇ ਉਦਯੋਗ ਜ਼ਮੀਨ ਖਰੀਦਦੇ ਹਨ ਉਸ ਉੱਤੇ ਪੰਜਾਬ ਸਰਕਾਰ ਦੀ ਤਰਫੋਂ ਪਹਿਲਾਂ ਤੋਂ ਹੀ ਸਟੈਂਪ ਡਿਊਟੀ ‘ਤੇ 100 ਫੀਸਦੀ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 7 ਸਾਲਾਂ ਲਈ 100 ਫੀਸਦੀ ਸਟੇਟ ਜੀਐਸਟੀ ਦੀ ਭਰਪਾਈ (75 ਫੀਸਦੀ ਕੁੱਲ ਨਿਵੇਸ਼ ਸੀਮਾ ਤੱਕ) ਦਾ ਲਾਭ ਵੀ ਉਦਯੋਗਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਯੋਜਨਾ ਦਾ ਉਦੇਸ਼ ਵਾਤਾਵਰਣ ਦੀ ਸੁਰੱਖਿਆ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਕੈਪੀਟਲ ਸਬਸਿਡੀ ਯੋਜਨਾ ਨਾਲ ਸੂਬੇ ਦੇ ਵਾਤਾਵਰਣ, ਕਿਸਾਨਾਂ ਅਤੇ ਉਦਯੋਗਾਂ ਨੂੰ ਤੀਹਰਾ ਫਾਇਦਾ ਮਿਲੇਗਾ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਪੰਜਾਬ ਵਿਚ ਹਵਾ ਪ੍ਰਦੂਸ਼ਣ ਇੱਕ ਲੰਬੇ ਸਮੇਂ ਤੋਂ ਗੰਭੀਰ ਚੁਣੌਤੀ ਬਣੀ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਦਾ ਹੱਲ ਲੱਭਣ ਲਈ ਪਹਿਲਾਂ ਹੀ ਕਈ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਇਹ ਨੀਤੀ ਇਸ ਹਿਸਾਬ ਨਾਲ ਪੰਜਾਬ ਲਈ ਹਰ ਪੱਖੋਂ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਉਦਯੋਗਿਕ ਪੱਧਰ ‘ਤੇ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਬਾਲਣ ਵਜੋਂ ਉਤਸ਼ਾਹਿਤ ਕਰਨ ਨਾਲ ਪਰਾਲੀ ਜਲਾਉਣ ਦੀ ਸਮੱਸਿਆ ਦਾ ਟਿਕਾਊ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਉਦਯੋਗਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 20 ਫਰਵਰੀ 2025 ਤੋਂ ਬਾਅਦ ਜਾਰੀ ਕੀਤਾ ਸਹਿਮਤੀ ਪੱਤਰ (ਕੰਂਸੈਂਟ ਟੂ ਐਸਟੈਬਲਿਸ਼) ਪੇਸ਼ ਕਰਨਾ ਹੋਵੇਗਾ।

ਜ਼ਿਕਰਯੋਗ ਹੈ ਕਿ ਫਿਲਹਾਲ ਇਹ ਯੋਜਨਾ ਸਿਰਫ਼ ਮੌਜੂਦਾ ਉਦਯੋਗਾਂ ਲਈ ਹੈ। ਨਵੀਆਂ ਉਦਯੋਗਿਕ ਇਕਾਈਆਂ ਨੂੰ ਫਿਲਹਾਲ ਇਸ ਯੋਜਨਾ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਹੈ। ਸੌਂਦ ਨੇ ਕਿਹਾ ਕਿ ਸਬਸਿਡੀ ਪਹਿਲਾਂ ਆਓ ਪਹਿਲਾਂ ਪਾਓ ਦੇ ਅਧਾਰ ‘ਤੇ ਹੈ। ਇਸ ਲਈ ਉਨ੍ਹਾਂ ਨੇ ਸਾਰੇ ਉਦਯੋਗਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਜਲਦ ਦਰਖਾਸਤ ਉਦਯੋਗ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਨੀਤੀ ਮੁਤਾਬਿਕ ਇਸ ਸਕੀਮ ਦਾ ਲਾਭ ਲੈਣ ਤੋਂ ਬਾਅਦ ਬਾਇਲਰ 5 ਸਾਲ ਤੱਕ ਪਰਾਲੀ ‘ਤੇ ਚਲਾਉਣਾ ਪਵੇਗਾ ਨਹੀਂ ਤਾਂ ਸਬਸਿਡੀ ਦੀ ਰਿਕਵਰੀ ਕੀਤੀ ਜਾਵੇਗੀ।
———-

Tags: industries will benefit www.wishavwarta.inPunjab government's big initiativestubble burning will be banned
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ‘ਨਾਲ ਜੋੜਨ ਲਈ ਵਿਸ਼ਵ ਸਿੱਖ ਕੌਂਸਲ ਵੱਲੋਂ ਸਮਾਗਮ ਆਯੋਜਿਤ

by Wishavwarta
April 25, 2025
0

ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਵਿਸ਼ਵ ਸਿੱਖ ਕੌਂਸਲ ਵੱਲੋਂ ਸਮਾਗਮ ਆਯੋਜਿਤ ਕੋਟਕਪੂਰਾ 25 ਅਪ੍ਰੈਲ, (...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

by Jaspreet Kaur
September 15, 2026
0

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ ਮੁੰਬਈ, 15 ਸਤੰਬਰ 2026 (ਵਿਸ਼ਵ ਵਾਰਤਾ):...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
20 hours ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 