ਪੰਜਾਬ ਸਰਕਾਰ ਦੀ ਹਾਈ ਲੈਵਲ ਮੀਟਿੰਗ ਹੈ ਜਾਰੀ
ਮੁਲਾਜ਼ਮਾਂ ਦੀਆਂ ਮੰਗਾਂ ਤੇ ਕੀਤੀ ਜਾ ਰਹੀ ਹੈ ਵਿਚਾਰ-ਚਰਚਾ
ਮੁਲਾਜ਼ਮ ਜੱਥੇਬੰਦੀਆਂ ਨਾਲ ਮੁਲਾਕਾਤ ਤੋਂ ਪਹਿਲਾਂ ਕੀਤੀ ਜਾ ਰਹੀ ਹੈ ਇਹ ਮੀਟਿੰਗ
BIG NEWS
ਚੰਡੀਗੜ੍ਹ,4ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਤਨਖਾਹ ਕਮਿਸ਼ਨ ਨੂੰ ਲੈ ਕੇ ਚੱਲ ਰਿਹਾ ਰੇੜਕਾ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਠੱਲ੍ਹਣ ਦਾ ਨਾਂ ਹੀ ਨਹੀਂ ਲੈ ਰਿਹਾ। ਅੱਜ ਪੰਜਾਬ ਸਰਕਾਰ ਵੱਲੋਂ ਫਿਰ ਸਾਂਝੇ ਮੁਲਾਜ਼ਮ ਮੰਚ ਨਾਲ ਪੰਜਾਬ ਭਵਨ ਵਿੱਚ 4.30 ਵਜੇ ਮੀਟਿੰਗ ਰੱਖੀ ਗਈ ਹੈ। ਮੁਲਾਜ਼ਮਾਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਭ ਕੈਬਨਿਟ ਕਮੇਟੀ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਦੀ ਮੀਟਿੰਗ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨਾਲ ਹੋ ਰਹੀ ਹੈ। ਮੀਟਿੰਗ ਵਿੱਚ ਸੁਰੇਸ਼ ਕੁਮਾਰ ਤੋਂ ਇਲਾਵਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੇ ਸਾਧੂ ਸਿੰਘ ਧਰਮਸੋਤ ਮੌਜੂਦ ਹਨ। ਅਧਿਕਾਰੀਆਂ ਵਿੱਚ ਚੀਫ ਸੈਕਟਰੀ ਵਿੰਨੀ ਮਹਾਜਨ ਫਾਇਨਾਂਸ ਸੈਕਟਰੀ ਸ੍ਰੀ ਸਿਨਹਾ ਆਦਿ ਸ਼ਾਮਲ ਹਨ। ਜਾਣਕਾਰੀ ਮਿਲੀ ਹੈ ਕਿ ਇਸ ਹੋ ਰਹੀ ਹਾਈ ਲੈਵਲ ਮੀਟਿੰਗ ‘ਚ ਮੁਲਾਜ਼ਮਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਪ੍ਰਤੀ ਗੰਭੀਰ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।























