ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਇੱਕ ਹੋਰ ਝਟਕਾ
ਪੇਂਡੂ ਵਿਕਾਸ ਫੰਡ ਦੇ ਰੋਕੇ 1100 ਕਰੋੜ ਰੁਪਏ
ਪੜ੍ਹੋ,ਪੂਰੀ ਖਬਰ
ਚੰਡੀਗੜ੍ਹ,30 ਮਾਰਚ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਨੇ ਪੰਜਾਬ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ ਦੇ 1100 ਕਰੋੜ ਰੁਪਏ ਦੀ ਅਦਾਇਗੀ ਰੋਕ ਲਈ ਹੈ। ਹੋਰ ਜਾਣਕਾਰੀ ਅਨੁਸਾਰ ਕੇਂਦਰ ਸ ਰਕਾਰ ਨੇ ਪੰਜਾਬ ਸਰਕਾਰ ਅੱਗੇ 1987 ਦੇ ਪੰਜਾਬ ਪੇਂਡੂ ਵਿਕਾਸ ਐਕਟ ਵਿੱਚ ਸੋਧ ਦੀ ਸ਼ਰਤ ਰੱਖੀ ਹੈ। ਦੱਸ ਦਈਏ ਕਿ ਪਿਛਲੇ ਸਾਲ ਵੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਡੀਐਫ ਦੇ 120 ਕਰੋੜ ਰੁਪਏ ਰੋਕ ਲਏ ਗਏ ਸਨ। ਇਸ ਦੇ ਨਾਲ ਹੀ ਕੇਂਦਰ ਨੇ ਇਹ ਵੀ ਸ਼ਰਤ ਰੱਖੀ ਹੈ ਕਿ ਇਹ ਪੈਸਾ ਸਿਰਫ ਖਰੀਦ ਕੇਂਦਰਾਂ ਦੇ ਵਿਕਾਸ ਤੇ ਹੀ ਖਰਚ ਹੋਵੇ ।