ਪੰਜਾਬ ਸਰਕਾਰ ਨੂੰ ਹੁਣ ਹਾਈਕੋਰਟ ਵੱਲੋਂ ਵੱਡਾ ਝਟਕਾ
ਬੱਗਾ ਨੂੰ ਹਰਿਆਣਾ ਵਿੱਚ ਰੱਖਣ ਦੀ ਮੰਗ ਠੁਕਰਾਈ
ਚੰਡੀਗੜ੍ਹ,6ਮਈ(ਵਿਸ਼ਵ ਵਾਰਤਾ)-ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੀ ਦੀ ਗ੍ਰਿਫਤਾਰੀ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਜਾਰੀ ਹੈ। ਇਸ ਦੌਰਾਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਨੇ ਹਾਈਕੋਰਟ ਸਾਹਮਣੇ ਮੰਗ ਰੱਖੀ ਸੀ ਕਿ ਬੱਗਾ ਨੂੰ ਹਰਿਆਣਾ ਵਿੱਚ ਹੀ ਰੱਖਿਆ ਜਾਵੇ ਦਿੱਲੀ ਨਾ ਜਾਣ ਦਿੱਤਾ ਜਾਵੇ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ ਇਹ ਮੰਗ ਠੁਕਰਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਭਲਕੇ ਹਲਫ਼ਨਾਮਾ ਦਾਖ਼ਲ ਕਰਨ ਲਈ ਵੀ ਕਿਹਾ ਹੈ ।