ਏਜੀ ਦਫਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ਤੇ ਰਾਖਵਾਂਕਰਨ ਦੇਣ ਦਾ ਮਾਮਲਾ
ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਖਿਲਾਫ ਪਾਈ ਪਟੀਸ਼ਨ ਲਈ ਵਾਪਸ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਵਿੱਚ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ‘ਤੇ ਰਾਖਵਾਂਕਰਨ ਦੇਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਖਿਲਾਫ ਪਾਈ ਗਈ ਪਟੀਸ਼ਨ ਨੂੰ ਪੰਜਾਬ ਸਰਕਾਰ ਦੇ ਵਕੀਲ ਨੇ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਏਜੀ ਦਫਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ਵਿੱਚ ਰਾਖਵਾਂਕਰਨ ਨਾ ਦੇਣ ਦਾ ਫੈਸਲਾ ਕੀਤਾ ਸੀ ਜਿਸ ਤੋਂ ਬਾਅਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸਰਕਾਰ ਨੂੰ ਰਾਖਵਾਂਕਰਨ ਦੇਣ ਦਾ ਹੁਕਮ ਦਿੱਤਾ ਸੀ। ਇਸ ਮਾਮਲੇ ਵਿੱਚ ਸਰਕਾਰ ਨੇ ਕਮਿਸ਼ਨ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ਨੂੰ ਅੱਜ ਸਰਕਾਰੀ ਵਕੀਲ ਨੇ ਸੁਣਵਾਈ ਦੌਰਾਨ ਵਾਪਸ ਲੈ ਲਿਆ ਹੈ।