ਪੰਜਾਬ ਸਰਕਾਰ ਨੇ ਆਈਏਐਸ ਪਰਮਪਾਲ ਕੌਰ ਦਾ ਅਸਤੀਫ਼ਾ ਕੀਤਾ ਮਨਜ਼ੂਰ
ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।ਪੰਜਾਬ ਸਰਕਾਰ ਨੇ ਪਰਮਪਾਲ ਕੌਰ ਨੂੰ ਡਿਊਟੀ ਤੋਂ ਮੁਕਤ ਕਰ ਦਿੱਤਾ ਹੈ। ਪਰ ਉਨ੍ਹਾਂ ਨੂੰ ਵੀਆਰਐਸ ਨਹੀਂ ਦਿੱਤਾ ਗਿਆ, ਸਗੋਂ ਅਸਤੀਫ਼ੇ ਵਜੋਂ ਉਨ੍ਹਾਂ ਦੀ ਅਰਜ਼ੀ ਸਵੀਕਾਰ ਕਰ ਲਈ ਗਈ। ਇਸ ਦੌਰਾਨ ਪਰਮਪਾਲ ਕੌਰ ਹੁਣ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨਗੇ।