ਪੰਜਾਬ ਸਰਕਾਰ ਨੇ ਇਸ ਆਈਏਐਸ ਅਧਿਕਾਰੀ ਨੂੰ ਪੰਜਾਬ ਚੋਣ ਕਮਿਸ਼ਨਰ ਕੀਤਾ ਨਿਯੁਕਤ
ਚੰਡੀਗੜ੍ਹ, 24 ਫਰਵਰੀ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਅੱਜ 1996 ਬੈਚ ਦੇ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ ਨੂੰ ਪੰਜਾਬ ਰਾਜ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ। ਪਤਾ ਲੱਗਾ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਆਈ.ਐਸ.ਐਸ.ਰਾਜ ਕਮਲ ਚੌਧਰੀ ਨੂੰ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਰਾਜ ਚੋਣ ਕਮਿਸ਼ਨਰ ਵਜੋਂ ਨਿਯੁਕਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।