ਅੰਮ੍ਰਿਤਸਰ ਵਿੱਚ ਮਿਲੇ ਟਿਫਨ ਬੰਬ ਮਿਲਣ ਦਾ ਮਾਮਲਾ
ਪੰਜਾਬ ਸਰਕਾਰ ਨੇ ਐਨਆਈਏ ਨੂੰ ਸੌਂਪੀ ਜਾਂਚ ਦੀ ਜਿੰਮੇਵਾਰੀ
ਚੰਡੀਗੜ੍ਹ,20 ਅਗਸਤ(ਵਿਸ਼ਵ ਵਾਰਤਾ) ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਪਿੰਡ ਡਾਲੇਕੇ ਵਿੱਚ ਮਿਲੇ ਟਿਫਨ ਬੰਬ ਦੀ ਜਾਂਚ ਹੁਣ ਕੇਂਦਰੀ ਜਾਂਚ ਏਜੰਸੀ ‘ਐਨਆਈਏ’ ਕਰੇਗੀ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੱਛੇ ਜਿਹੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲੇ ਸਨ । ਹੁਣ ਗ੍ਰਹਿ ਮੰਤਰਾਲੇ ਨੇ ਇਸ ਪੂਰੇ ਮਾਮਲੇ ਦੀ ਜਾਂਚ ਐਨਆਈਏ ਨੂੰ ਦੇ ਦਿੱਤੀ ਹੈ। ਵਰਨਣਯੋਗ ਹੈ ਕਿ 15 ਅਗਸਤ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਦੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਛਾਣਬੀਣ ਦੌਰਾਨ ਧਮਾਕਾਖੇਜ ਸਮੱਗਰੀ ਪ੍ਰਾਪਤ ਹੋਈ ਸੀ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਸੀ।