ਮਾਨਸਾ ਦੇ ਕਿਸਾਨਾਂ ਲਈ ਖੁਸ਼ਖਬਰ
ਪੰਜਾਬ ਸਰਕਾਰ ਨੇ ਗੁਲਾਬੀ ਸੂੰਡੀ ਕਾਰਨ ਖਰਾਬ ਹੋਈ ਫਸਲ ਲਈ 100 ਕਰੋੜ ਤੋਂ ਵੱਧ ਦੀ ਮੁਆਵਜਾ ਰਾਸ਼ੀ ਕੀਤੀ ਜਾਰੀ
ਚੰਡੀਗੜ੍ਹ,18 ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਪਿਛਲੇ ਸਾਲ ਗੁਲਾਬੀ ਸੂੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਲਈ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਨੇ ਇਸ ਦੀ ਜਾਣਾਕਾਰੀ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਮਾਨਸਾ ਜਿਲ੍ਹੇ ਲਈ 100 ਕਰੋੜ ਤੋਂ ਵੱਧ ਦੀ ਕੁੱਲ 1,01,39,45,087 ਦੀ ਮੁਆਵਜਾ ਰਾਸ਼ੀ ਜਾਰੀ ਕੀਤੀ ਗਈ ਹੈ।