ਪੰਜਾਬ ਸਰਕਾਰ ਨੇ ਜਾਰੀ ਕੀਤਾ ਸੁਤੰਤਰਤਾ ਪ੍ਰੋਗਰਾਮਾਂ ਦਾ ਵੇਰਵਾ
ਪੜ੍ਹੋ 15 ਅਗਸਤ ਨੂੰ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ
ਚੰਡੀਗੜ੍ਹ,18 ਜੁਲਾਈ(ਵਿਸ਼ਵ ਵਾਰਤਾ)-15 ਅਗਸਤ ਸੁਤੰਤਰਤਾ ਦਿਵਸ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸਾਰੇ ਕੈਬਨਿਟ ਮੰਤਰੀਆਂ ਦੇ ਤਿਰੰਗਾ ਲਹਿਰਾਉਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਇਸ ਵਾਰ ਰਾਜ ਪੱਧਰੀ ਸਮਾਗਮ ਲੁਧਿਆਣਾ ਵਿੱਚ ਹੋ ਰਿਹਾ ਹੈ। ਰਾਜ ਪੱਧਰੀ ਸਮਾਗਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।