ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖਬਰ
ਪੰਜਾਬ ਸਰਕਾਰ ਨੇ ਦਿੱਤੀ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ
ਕੁੰਵਰ ਵਿਜੇ ਪ੍ਰਤਾਪ ਦੀ ਟੀਮ ਦੀ ਜਾਂਚ ਨੂੰ ਹਾਈ ਕੋਰਟ ਨੇ ਕਰ ਦਿੱਤਾ ਸੀ ਰੱਦ
ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ)ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਜਿਸ ਐਸਆਈਟੀ ਦੀ ਪੜਤਾਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ । ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੰਦਿਆਂ ਸਪੈਸ਼ਲ ਲੀਵ ਪਟੀਸ਼ਨ (SLP) ਦਾਖਲ ਕੀਤੀ ਗਈ ਹੈ।
ਦੱਸ ਦਈਏ ਕਿ ਹਾਈ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੂੰ ਨਾ ਸਿਰਫ ਵਿਰੋਧੀ ਪਾਰਟੀਆਂ ਸਗੋਂ ਕਾਂਗਰਸੀ ਆਗੂਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ।