ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ਸਮੇਂ ਜਾਰੀ ਫੰਡ ਖਰਚ ਤੇ ਲਾਈ ਰੋਕ
ਚੰਡੀਗੜ੍ਹ,24 ਮਾਰਚ(ਵਿਸ਼ਵ ਵਾਰਤਾ)-ਸੂਬੇ ਵਿੱਚ ਨਵੀਂ ਬਣੀ ‘ਆਪ’ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੁਕਮ ਜਾਰੀ ਕਰਦਿਆਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਵੱਲੋਂ ਪੰਚਾਇਤਾਂ ਨੂੰ ਜਾਰੀ ਫੰਡਾਂ ਦੇ ਖਰਚ ਤੇ ਰੋਕ ਲਗਾ ਦਿੱਤੀ ਹੈ।























