ਪੰਜਾਬ ਸਰਕਾਰ ਨੇ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਦਾ ਕੀਤਾ ਰੁਖ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …- ਮੁੱਖ ਮੰਤਰੀ ਮਾਨ
ਚੰਡੀਗੜ੍ਹ, 26 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਇਜਾਜ਼ਤ ਦੇਣ ਤੋਂ ਮਨ੍ਹਾਂ ਕੀਤੇ ਜਾਣ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਇਕ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।ਉਹਨਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ, “ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ। ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਮਰੀਮ ਕੋਰਟ ਜਾਓ। ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ। ਲੋਕਤੰਤਰ ਦੀ ਤਲਾਸ਼ ਜਾਰੀ ਹੈ।”
ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ….
ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…
ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …
ਲੋਕਤੰਤਰ ਦੀ ਤਲਾਸ਼ ਜਾਰੀ ਹੈ…— Bhagwant Mann (@BhagwantMann) February 26, 2023