• Latest
  • Trending
ਪੰਜਾਬ ਸਰਕਾਰ ਨੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰ ਕੇ ਦੇਸ਼ ‘ਚ ਨਿਵੇਕਲੀ ਪਹਿਲ ਕਦਮੀ ਕੀਤੀ : ਚੰਨੀ 

ਪੰਜਾਬ ਸਰਕਾਰ ਨੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰ ਕੇ ਦੇਸ਼ ‘ਚ ਨਿਵੇਕਲੀ ਪਹਿਲ ਕਦਮੀ ਕੀਤੀ : ਚੰਨੀ 

9 years ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

7 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

22 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

22 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

6 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰ ਕੇ ਦੇਸ਼ ‘ਚ ਨਿਵੇਕਲੀ ਪਹਿਲ ਕਦਮੀ ਕੀਤੀ : ਚੰਨੀ 

February 22, 2018
in ਪੰਜਾਬ
ਪੰਜਾਬ ਸਰਕਾਰ ਨੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰ ਕੇ ਦੇਸ਼ ‘ਚ ਨਿਵੇਕਲੀ ਪਹਿਲ ਕਦਮੀ ਕੀਤੀ : ਚੰਨੀ 
– ਤਕਨੀਕੀ ਸਿੱਖਿਆ ਹਾਸਲ ਕਰ ਰਹੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਬਦਲਿਆ ਜਾਵੇਗਾ ਸਿਲੇਬਸ
– ਚਮਕੌਰ ਸਾਹਿਬ ਵਿਖੇ ਸਕਿੱਲ ਡਵਿਲਪਮੈਂਟ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ 
– ਦੂਜੇ ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਲਈ 1700 ਕੰਪਨੀਆਂ ਨੇ ਆਪਣੇ ਆਪ ਨੁੂੰ ਵਿਭਾਗ ਦੇ ਪੋਰਟਲ ‘ਤੇ ਕਰਵਾਇਆ ਰਜਿਸਟਰ 
– ਕੰਪਨੀਆਂ ਨੇ ਪੋਰਟਲ ‘ਤੇ ਹੁਣ ਤੱਕ 46000 ਨੌਕਰੀਆਂ ਦੇਣ ਦੀ ਕੀਤੀ ਪੇਸ਼ਕਸ 
– ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰ: ਚਰਨਜੀਤ ਸਿੰਘ ਚੰਨੀ ਅਤੇ ਹਲਕਾ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ ਵੱਲੋਂ ਪੀ.ਟੀ.ਯੂ ਕੈਂਪਸ, ਮੋਹਾਲੀ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦਾ ਰਸਮੀ ਉਦਘਾਟਨ 
– ਰੁਜ਼ਗਾਰ ਮੇਲੇ ਵਿੱਚ ਦੇਸ਼ ਦੀਆਂ ਨਾਮਵਰ 35 ਕੰਪਨੀਆਂ ਨੇ ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਵਾਸਤੇ ਕੀਤੀ ਸ਼ਿਰਕਤ 
ਐਸ.ਏ.ਐਸ.ਨਗਰ, 22 ਫਰਵਰੀ (ਵਿਸ਼ਵ ਵਾਰਤਾ)-  ਪੰਜਾਬ ਸਰਕਾਰ ਨੇ ਰਾਜ ਦੇ ਨੌਜਵਾਨਾਂ ਲਈ ਸਰਕਾਰੀ ਪੱਧਰ ‘ਤੇ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕਰ ਕੇ ਦੇਸ਼ ਵਿੱਚ ਨਿਵੇਕਲੀ ਪਹਿਲ ਕਦਮੀ ਕੀਤੀ ਅਤੇ ਰੁਜ਼ਗਾਰ ਮੇਲੇ ਰਾਜ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਬੇਹੱਦ ਸਹਾਈ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ, ਸ੍ਰ: ਚਰਨਜੀਤ ਸਿੰਘ ਚੰਨੀ ਨੇ ਪੀ.ਟੀ.ਯੂ. ਕੈਂਪਸ ਵਿਖੇ ਆਰੀਅਨਜ਼ ਗਰੁੱਪ ਆਫ ਇੰਸਟੀਚਿਊਸ਼ਨਜ਼, ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼ ਅਤੇ ਆਦੇਸ਼ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਲਗਾਏ ਗਏ ਦੂਜੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦਾ ਰਸਮੀ ਉਦਘਾਟਨ ਕਰਨ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 
ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਚੋਣਾਂ ਦੌਰਾਨ ਆਪਣੇ ਘਰ ਘਰ ਰੁਜ਼ਗਾਰ ਮੁਹੱਈਆ ਕਰਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਦੀਆਂ ਨਾਮਵਰ ਕੰਪਨੀਆਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੀ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਪੋਰਟਲ ‘ਤੇ ਇਨ੍ਹਾਂ ਰੁਜ਼ਗਾਰ ਮੇਲਿਆਂ ਵਿਚ ਸ਼ਿਰਕਤ ਕਰਨ ਲਈ 1700 ਕੰਪਨੀਆਂ ਆਪਣੇ ਆਪ ਨੂੰ ਰਜਿਸ਼ਟਰ ਕਰਵਾ ਚੁੱਕੀਆਂ ਹਨ ਅਤੇ  ਕੰਪਨੀਆਂ ਵੱਲੋਂ 46 ਹਜ਼ਾਰ ਨੌਕਰੀਆਂ ਦੇਣ ਦੀ ਪੇਸ਼ਕਸ ਕੀਤੀ ਜਾ ਚੁੱਕੀ ਹੈ। ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਨੇ ਕਿਹਾ ਕਿ ਰਾਜ ਵਿਚ 04 ਲੱਖ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕੀਤਾ ਸੀ ਅਤੇ ਹੁਣ 70 ਹਜ਼ਾਰ ਨੋਜਵਾਨਾਂ ਨੇ ਹੋਰ ਅਪਲਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 27 ਹਜ਼ਾਰ 500 ਨੋਜਵਾਨਾਂ ਨੂੰ ਨੌਕਰੀਆਂ ਮੁਹੱਈਆਂ ਕਰਵਾਈਆਂ ਗਈਆਂ ਸਨ ਜਦਕਿ ਇਸ ਸਾਲ 50 ਹਜ਼ਾਰ ਨੌਕਰੀਆਂ ਦੇਣ ਦਾ ਟੀਚਾ ਮਿੱਥੀਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਨੌਕਰੀ ਲਈ ਕੋਈ ਵੀ ਹੁਨਰਮੰਦ ਨੌਜਵਾਨwww.ghargharrozghar.punjab.gov.in ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ ਜੇ ਕਿਸੇ ਨੌਜਵਾਨ ਨੇ ਆਪਣਾ ਨਾਂ ਰਜਿਸਟਰ ਨਾ ਕਰਵਾਇਆ ਹੋਵੇ ਤਾਂ ਉਹ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਮੌਕੇ ‘ਤੇ ਹੀ  ਆਪਣਾ ਨਾਂ ਰਜਿਸਟਰ ਕਰਵਾ ਸਕਦਾ ਹੈ। 
ਸ੍ਰ: ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਕੰਪਨੀਆਂ ਤੇ ਤਕਨੀਕੀ ਸੰਸਥਾਵਾਂ ਦਾ ਸਰਕਾਰੀ ਪੱਧਰ ‘ਤੇ ਇੱਕ ਸਾਂਝਾ ਪਲੇਟਫਾਰਮ ਤਿਆਰ ਕੀਤਾ ਹੈ ਤਾਂ ਜੋ ਕੰਪਨੀਆਂ ਆਸਾਨੀ ਨਾਲ ਨੌਜਵਾਨਾਂ ਦੀ ਚੋਣ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੀਆਂ ਤਕਨੀਕੀ ਸੰਸਥਾਵਾਂ ਵਿਚ ਤਕਨੀਕੀ ਸਿੱਖਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਇਸ ਵਰ੍ਹੇ ਸਿਲੇਬਸ ਵਿਚ ਤਬਦੀਲੀ ਕਰਨ ਜਾ ਰਹੀ ਹੈ ਤਾਂ ਜੋ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ ਅਤੇ ਤਕਨੀਕੀ ਸਿੱਖਿਆ ਹਾਸਿਲ ਕਰਨ ਉਪਰੰਤ ਨੌਜਵਾਨ ਰੁਜ਼ਗਾਰ ਹਾਸਿਲ ਕਰ ਸਕਣ। ਉਨ੍ਹਾਂ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਕਿੱਤਾ ਮੁਖੀ ਸਿਖਲਾਈ ਨੂੰ ਉਤਸ਼ਾਹਤ ਕਰਨ ਲਈ ਵੱਡੇ ਪੱਧਰ ‘ਤੇ ਯਤਨ ਕਰ ਰਹੀ ਹੈ ਅਤੇ ਚਮਕੌਰ ਸਾਹਿਬ ਵਿਖੇ ਸਕਿੱਲ ਡਵਿਲਪਮੈਂਟ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। 
ਸਮਾਗਮ ਨੂੰ ਸੰਬੋਧਨ ਕਰਦਿਆਂ ਸਥਾਨਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬੇਰੁਜ਼ਗਾਰੀ ਵਿਸ਼ਵ ਪੱਧਰ ‘ਤੇ ਵੱਡੀ ਸਮੱਸਿਆ ਦਾ ਰੂਪ ਧਾਰਨ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਹਾਸਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਿੱਖਿਆ ਰਾਹੀਂ ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਾਪਤ ਹੋ ਸਕਦੇ ਹਨ। ਉਨ੍ਹਾਂ ਤਕਨੀਕੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਜ਼ੋਰ ਦੇ ਕੇ ਆਖਿਆ ਕਿ ਬੱਚਿਆਂ ਨੂੰ ਹੁਨਰ ਮੰਦ ਸਿਖਲਾਈ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ ਤਾਂ ਜੋ ਮੁਕਾਬਲੇ ਦੇ ਯੁੱਗ ਵਿਚ ਬੱਚੇ ਖਰੇ ਉਤਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰੁਜ਼ਗਾਰ ਮੇਲੇ ਰਾਜ ਦੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਵਿਚ ਵੀ ਸਹਾਈ ਹੋ ਰਹੇ ਹਨ। ਪੱਤਰਕਾਰਾਂ ਵੱਲੋਂ ਪ੍ਰਸਤਾਵਿਤ ਮੈਡੀਕਲ ਕਾਲਜ ਨੂੰ ਮੋਹਾਲੀ ਤੋਂ ਤਬਦੀਲ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਮੈਡੀਕਲ ਕਾਲਜ ਹਰ ਹਾਲਤ ਵਿੱਚ ਮੋਹਾਲੀ ਵਿਖੇ ਹੀ ਬਣੇਗਾ, ਜਿਸ ਸਬੰਧੀ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਨੇ ਵੀ ਭਰੋਸਾ ਦਿੱਤਾ ਹੈ। 
ਸਮਾਗਮ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਵੀਰ ਸਿੰਘ, ਚੀਫ ਕੋਆਰਡੀਨੇਟਰ ਪੀ.ਟੀ.ਯੂ ਸ੍ਰੀ ਐਮ.ਪੀ.ਸਿੰਘ, ਚੇਅਰਮੈਨ ਆਰੀਅਨਜ਼ ਗਰੁੱਪ ਆਫ ਕਾਲਜ਼ਿਜ ਸ੍ਰੀ ਆਸ਼ੂ ਕਟਾਰੀਆ, ਡਾ: ਗੁਰਪ੍ਰੀਤ ਸਿੰਘ ਚੇਅਰਮੈਨ ਯੂਨੀਵਰਸਲ ਗਰੁੱਪ ਆਫ ਇੰਸਟੀਚਿਊਸ਼ਨਜ਼, ਸ੍ਰੀ ਗੁਰਫਤਿਹ ਸਿੰਘ ਡਾਇਰੈਕਟਰ ਤਕਨੀਕੀ ਵਿੰਗ ਆਦੇਸ਼ ਗਰੁੱਪ ਇੰਸਟੀਚਿਊਸ਼ਨਜ਼ ਨੇ ਵੀ ਸੰਬੋਧਨ ਕੀਤਾ। ਇਸ ਸੂਬਾ ਪੱਧਰੀ ਦੂਜੇ ਰੁਜਗਾਰ ਮੇਲੇ ਵਿਚ 35 ਵੱਖ ਵੱਖ ਕੰਪਨੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ।  ਇਸ ਮੌਕੇ ਸ੍ਰ: ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾਂ ਮੱਛਲੀ ਕਲਾਂ ਤੇ ਗੁਰਚਰਨ ਸਿੰਘ ਭਮਰਾ ਵੀ ਮੌਜੂਦ ਸਨ। 
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

Most Popular

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
10 hours ago
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 