ਪੰਜਾਬ ਸਰਕਾਰ ਨੇ ਵਾਪਸ ਲਿਆ ਸਰਕਾਰੀ ਬੱਸਾਂ ਤੋਂ ਸੰਤ ਭਿੰਡਰਾਵਾਲਾ ਅਤੇ ਹੋਰ ਸਿੱਖ ਆਗੂਆਂ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ
ਚੰਡੀਗੜ੍ਹ,12 ਜੁਲਾਈ(ਵਿਸ਼ਵ ਵਾਰਤਾ)- ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਜਗਤਾਰ ਸਿੰਘ ਹਵਾਰਾ ਅਤੇ ਹੋਰ ਸਿੱਖ ਆਗੂਆਂ ਦੀਆਂ ਤਸਵੀਰਾਂ ਅਤੇ ਸ਼ਬਦਾਵਲੀ ਬੱਸਾਂ ਤੋਂ ਹਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਨੇ ਸਰਕਾਰੀ ਬੱਸਾਂ ਤੇ ਭਿੰਡਰਾਂਵਾਲੇ ਸਮੇਤ ਹੋਰ ਆਗੂਆਂ ਦੀਆਂ ਫੋਟੋਆਂ ਅਤੇ ਸ਼ਬਦਾਵਲੀ ਨੂੰ ਇਤਰਾਜ਼ਯੋਗ ਦੱਸਦਿਆਂ ਉਤਾਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ ਨੂੰ ਲੈ ਕੇ ਐਸਜੀਪੀਸੀ ਅਤੇ ਹੋਰ ਜੱਥੇਬੰਦੀਆਂ ਨੇ ਸਰਕਾਰੀ ਪੱਤਰ ਦੀ ਨਿਖੇਧੀ ਕੀਤੀ ਸੀ। ਹੁਣ ਇਸ ਪੱਤਰ ਨੂੰ ਪੈਪਸੂ ਨੇ ਵਾਪਸ ਲੈ ਲਿਆ ਹੈ।