ਚੰਡੀਗੜ,24 ਮਾਰਚ (ਵਿਸ਼ਵ ਵਾਰਤਾ);-ਪੰਜਾਬ ਸਰਕਾਰ ਵੱਲੋਂ 18 ਅਪ੍ਰੈਲ ਤੋਂ 22 ਅਪ੍ਰੈਲ, 2022 ਤੱਕ ਹੋਣ ਵਾਲੀਆਂ ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰਾਂ/ਆਈ.ਪੀ.ਐਸ. ਅਫਸਰਾਂ, ਤਹਿਸੀਲਦਾਰ/ਮਾਲ ਕਰਮਚਾਰੀਆਂ ਅਤੇ ਹੋਰ ਵਿਭਾਗਾਂ ਦੀਆਂ ਵਿਭਾਗੀ ਪ੍ਰੀਖਿਆਵਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰੀਖਿਆ ਵਿੱਚ ਬੈਠਣ ਦੇ ਚਾਹਵਾਨ ਅਧਿਕਾਰੀ, 1 ਅਪ੍ਰੈਲ, 2022 ਤੱਕ ਆਪਣੀਆਂ ਅਰਜ਼ੀਆਂ ਨਿਰਧਾਰਤ ਪ੍ਰੋਫਾਰਮੇ ਵਿੱਚ ਆਪਣੇ ਵਿਭਾਗਾਂ ਰਾਹੀਂ ਪ੍ਰਮੁੱਖ ਸਕੱਤਰ, ਪ੍ਰਸੋਨਲ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐਸ. ਸਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਨੂੰ ਭੇਜ ਸਕਦੇ ਹਨ।