ਚੰਡੀਗੜ, 16 ਮਈ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਸ਼ਾਹਕੋਟ ਜ਼ਿਮਨੀ ਚੋਣ ਦੇ ਮੱਦੇਨਜ਼ਰ ਇਸ ਹਲਕੇ ਵਿੱਚ 28 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਕਦਮ ਵੋਟਰਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੁੱਕਿਆ ਗਿਆ ਹੈ।
ਇੱਥੇ ਅੱਜ ਇਹ ਖੁਲਾਸਾ ਕਰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਕਿਹਾ ਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀਆਂ ਤਜਵੀਜ਼ਾਂ ਅਨੁਸਾਰ ਇਸ ਹਲਕੇ ਵਿਚਲੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਸਿੱਖਿਆ ਅਦਾਰੇ ਇਸ ਦਿਨ ਬੰਦ ਰਹਿਣਗੇ।
ਬੁਲਾਰੇ ਨੇ ਅੱਗੇ ਕਿਹਾ ਕਿ ਜੇ ਕੋਈ ਮੁਲਾਜ਼ਮ ਹੋਰ ਥਾਂ ਕੰਮ ਕਰਦਾ ਹੈ ਅਤੇ ਉਹ ਸ਼ਾਹਕੋਟ ਦੀ ਵੋਟਰ ਸੂਚੀ ਵਿੱਚ ਸ਼ਾਮਲ ਮੁਲਾਜ਼ਮ ਤੇ ਇਸ ਦਿਨ ਵੋਟਿੰਗ ਲਈ ਛੁੱਟੀ ਮੰਗਦਾ ਹੈ ਤਾਂ ਉਹ ਸਬੂਤ ਪੇਸ਼ ਕਰਨ ਮਗਰੋਂ ਸਮਰੱਥ ਅਥਾਰਟੀ ਪਾਸੋਂ 28 ਮਈ ਨੂੰ ਵਿਸ਼ੇਸ਼ ਛੁੱਟੀ ਲੈਣ ਦਾ ਹੱਕਦਾਰ ਹੋਵੇਗਾ। ਇਹ ਵਿਸ਼ੇਸ਼ ਛੁੱਟੀ ਸਬੰਧਤ ਮੁਲਾਜ਼ਮ ਦੇ ਛੁੱਟੀਆਂ ਵਾਲੇ ਖ਼ਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...