• Latest
  • Trending
ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਲਿਆ ਵੱਡਾ ਫੈਸਲਾ

5 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

29 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

34 minutes ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

45 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

2 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

2 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

4 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

5 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਲਿਆ ਵੱਡਾ ਫੈਸਲਾ

November 7, 2021
in ਸਿਆਸੀ, ਸਿੱਖਿਆ, ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਲਿਆ ਵੱਡਾ ਫੈਸਲਾ

ਹੁਣ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ-2008’ ਦੇ ਉਪਬੰਧਾਂ ਦੀ ਉਲੰਘਣਾ ਕਰਨ ਤੇ ਲੱਗੇਗਾ ਭਾਰੀ ਜੁਰਮਾਨਾ

ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਲਿਆ ਵੱਡਾ ਫੈਸਲਾ

ਚੰਡੀਗੜ੍ਹ, 7 ਨਵੰਬਰ(ਵਿਸ਼ਵ ਵਾਰਤਾ)-ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008’ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਉਤੇ ਜੁਰਮਾਨਾ ਰਾਸ਼ੀ 25,000, 50,000 ਅਤੇ ਇਕ ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, ਇਕ ਲੱਖ ਰੁਪਏ ਅਤੇ ਦੋ ਲੱਖ ਰੁਪਏ ਹੋ ਜਾਵੇਗੀ।

ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਵਿਚ ਇਹ ਬਿੱਲ ਪੇਸ਼ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50,000 ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਇੱਕ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਦੋ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।

ਇਸੇ ਤਰ੍ਹਾਂ ਧਾਰਾ 8 ਅਧੀਨ ਉਪ-ਧਾਰਾ 1-ਏ ਵੀ ਸ਼ਾਮਲ ਕੀਤੀ ਗਈ ਹੈ ਜਿਸ ਦੇ ਮੁਤਾਬਕ ਸੂਬਾ ਸਰਕਾਰ ਜਿੱਥੇ ਵੀ ਇਹ ਮਹਿਸੂਸ ਕਰੇ ਕਿ ਅਜਿਹਾ ਕੀਤਾ ਜਾਣਾ ਲੋੜੀਂਦਾ ਅਤੇ ਵਿਵਹਾਰਿਕ ਹੈ ਤਾਂ ਲਿਖਤੀ ਰੂਪ ਵਿੱਚ ਕਾਰਨ ਸਪੱਸ਼ਟ ਕਰਕੇ ਸੂਬਾ ਸਰਕਾਰ ਸਰਕਾਰੀ ਗਜ਼ਟ ਵਿੱਚ ਅਧਿਸੂਚਨਾ ਜਾਰੀ ਕਰਕੇ ਐਕਟ ਦੀ ਧਾਰਾ 8 ਦੀ ਉਪ ਧਾਰਾ 1 ਅਧੀਨ ਨਿਰਧਾਰਤ ਕੀਤੇ ਜੁਰਮਾਨਿਆਂ ਨੂੰ ਵਧਾ ਜਾਂ ਘਟਾ ਸਕਦੀ ਹੈ।

ਇਸੇ ਤਰ੍ਹਾਂ ਐਕਟ ਦੀ ਧਾਰਾ 2 ਦੀ ਕਲਾਜ਼ (ਈ) ਵਿੱਚ “ਸਕੂਲ ਸ਼ਬਦ ਦੀ ਪ੍ਰੀਭਾਸ਼ਾ ਇਸ ਤਰ੍ਹਾਂ ਦਿੱਤੀ ਗਈ ਹੈ ਜਿਸ ਅਨੁਸਾਰ ਸਕੂਲ ਦਾ ਅਰਥ ਕੋਈ ਵੀ ਪ੍ਰਾਇਮਰੀ ਸਕੂਲ, ਮਿਡਲ ਸਕੂਲ, ਹਾਈ ਸਕੂਲ, ਅਤੇ ਸੀਨੀਅਰ ਸੈਕੰਡਰੀ ਸਕੂਲ ਹੈ ਜਿਸਦਾ ਰਾਜ ਸਰਕਾਰ ਜਾਂ ਸਥਾਨਕ ਸੰਸਥਾ ਜਾਂ ਪੰਚਾਇਤ, ਸੋਸਾਈਟੀ ਜਾਂ ਟਰਸਟ ਵੱਲੋਂ ਸਥਾਪਿਤ ਕਰਕੇ ਉਸਦਾ ਰੱਖ-ਰਖਾਅ ਕੀਤਾ ਜਾਂਦਾ ਹੋਵੇ ਜਾਂ ਅਜਿਹੇ ਹੋਰ ਸਕੂਲ ਜਿਹੜੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ਉਤੇ ਨੋਟੀਫਾਈ ਕੀਤੇ ਜਾਣ।

ਇਹ ਦੱਸਿਆ ਜਾਂਦਾ ਹੈ ਕਿ ਉਪਰੋਕਤ ਪ੍ਰੀਭਾਸ਼ਾ ਦੀ ਪੈਰਵੀ ਵਿੱਚ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ 22 ਮਾਰਚ, 2010 ਰਾਹੀਂ ਪਹਿਲਾਂ ਹੀ ਕੇਂਦਰੀ ਵਿਦਿਆਲੇ ਨਵੋਦਿਆ ਵਿਦਿਆਲੇ ਅਤੇ ਸੈਂਟਰ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਅਤੇ ਇੰਡੀਅਨ ਕੌਂਸਲ ਆਫ ਸੈਕੰਡਰੀ ਐਜੂਕੇਸ਼ਨ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ ਇਸ ਐਕਟ ਦੇ ਮੰਤਵ ਲਈ ਨੋਟੀਫਾਈ ਕੀਤਾ ਹੋਇਆ ਹੈ। ਸਮੇਂ ਦੇ ਗੁਜ਼ਰਨ ਨਾਲ ਇਹ ਮਹਿਸੂਸ ਕੀਤਾ ਗਿਆ ਹੈ ਕਿ ਨਿਰਧਾਰਤ ਕੀਤਾ ਗਿਆ ਜੁਰਮਾਨਾ ਘੱਟ ਹੈ। ਇਸ ਲਈ ਜਿਨ੍ਹਾਂ ਮਨੋਰਥਾਂ ਨਾਲ ਇਹ ਐਕਟ ਲਾਗੂ ਕੀਤਾ ਗਿਆ ਸੀ, ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਅਤੇ ਐਕਟ ਨੂੰ ਜ਼ਿਆਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਐਕਟ ਦੀ ਧਾਰਾ 8 ਦੀ ਉਪ ਧਾਰਾ 1 ਵਿੱਚ ਨਿਰਧਾਰਤ ਕੀਤੇ ਜੁਰਮਾਨਿਆਂ ਨੂੰ ਵਧਾਉਣ ਦੀ ਲੋੜ ਬਣ ਗਈ ਹੈ।

ਸਰਕਾਰੀ ਭਾਸ਼ਾ ਐਕਟ-1967 ਵਿਚ ਤਰਮੀਮ ਨੂੰ ਮਨਜ਼ੂਰੀ-ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ-2008 ਦੀ ਧਾਰਾ 8 (ਡੀ) ਅਧੀਨ ਧਾਰਾ 8 (3) ਨੂੰ ਸ਼ਾਮਲ ਕਰਕੇ ਐਕਟ ਵਿਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿਚ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਜ਼ਾ ਤੋਂ ਇਲਾਵਾ ਜੁਰਮਾਨ ਦੀ ਵਿਵਸਥਾ ਕੀਤੀ ਗਈ ਹੈ। ਪੰਜਾਬ ਰਾਜ ਭਾਸ਼ਾ ਐਕਟ, 1967 ਅਤੇ ਤਰਮੀਮ ਐਕਟ-2008 ਦੀਆਂ ਧਾਰਾਵਾਂ ਅਤੇ ਇਸ ਤਹਿਤ ਕੀਤੀਆਂ ਵੱਖ-ਵੱਖ ਅਧਿਸੂਚਨਾਵਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਜੁਰਮਾਨੇ ਦਾ ਉਪਬੰਧ ਕੀਤਾ ਗਿਆ ਹੈ। ਇਸ ਉਪਬੰਧ ਅਨੁਸਾਰ ਪਹਿਲੀ ਵਾਰ ਉਲੰਘਣਾ ਕਰਨ ਵਾਲੇ ਕਰਮਚਾਰੀ ਨੂੰ ਸਮਰੱਥ ਅਥਾਰਟੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੰਜ ਸੌ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ। ਦੂਜੀ ਵਾਰ ਉਲੰਘਣਾ ਕਰਨ ਉਤੇ ਅਜਿਹਾ ਜੁਰਮਾਨਾ ਦੋ ਹਜ਼ਾਰ ਰੁਪਏ ਅਤੇ ਤੀਜੀ ਵਾਰ ਕਰਨ ਉਤੇ ਅਜਿਹਾ ਜੁਰਮਾਨਾ ਪੰਜ ਹਜ਼ਾਰ ਰੁਪਏ ਤੱਕ ਕੀਤਾ ਜਾ ਸਕਦਾ ਹੈ। ਅਜਿਹਾ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ਵਿੱਚੋਂ ਸਬੰਧਤ ਵੰਡ ਤੇ ਖਰਚਣ ਅਧਿਕਾਰੀ ਵਲੋਂ ਵਸੂਲ ਕੀਤਾ ਜਾਵੇਗਾ। ਬਸ਼ਰਤੇ ਕਿ ਅਜਿਹਾ ਜੁਰਮਾਨਾ ਵਸੂਲਣ ਤੋਂ ਪਹਿਲਾਂ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਨੂੰ ਸੁਣਵਾਈ ਦਾ ਮੌਕਾ ਦੇਣਾ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

by Ranjit Singh
4 days ago
0

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ ਮਾਨਸਾ, 8 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 