ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ
ਦਫਤਰਾਂ ਵਿੱਚ ਏ.ਸੀ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ
ਚੰਡੀਗੜ੍ਹ,13 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਦੇ ਸਮੇਂ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਅਨੁਸਾਰ ਸਰਕਾਰੀ ਦਫਤਰਾਂ ਦਾ ਸਮਾਂ ਹੁਣ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਸਮੇਂ ਦੌਰਾਨ ਦਫਤਰਾਂ ਵਿੱਚ ਏ.ਸੀ ਬੰਦ ਰੱਖਣ ਦੀ ਹਿਦਾਇਤ ਵੀ ਜਾਰੀ ਕੀਤੀ ਗਈ ਹੈ।